
ਪੰਜਾਬੀ ਸਾਹਿਤ ਸਭਾ ਦਾ ਸਮਾਗਮ 11 ਨੂੰ
ਪਟਿਆਲਾ, 6 ਫਰਵਰੀ - ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ 11 ਫਰਵਰੀ ਨੂੰ ਸਵੇਰੇ 9.30 ਵਜੇ ਇਥੇ ਭਾਸ਼ਾ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ।
ਪਟਿਆਲਾ, 6 ਫਰਵਰੀ - ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ 11 ਫਰਵਰੀ ਨੂੰ ਸਵੇਰੇ 9.30 ਵਜੇ ਇਥੇ ਭਾਸ਼ਾ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਡਾ.ਦਰਸ਼ਨ ਸਿੰਘ ‘ਆਸ਼ਟ' ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਰੋਜ਼ਾਨਾ ਪੰਜਾਬੀ ਟ੍ਰਿਬਿਊਨ ਦੇ ਸਾਬਕਾ ਸੰਪਾਦਕ ਸਿੱਧੂ ਦਮਦਮੀ ਕਰਨਗੇ। ਸਮਾਗਮ ਦੌਰਾਨ ਡਾ. ਗੁਰਬਚਨ ਸਿੰਘ ਰਾਹੀ ਰਚਿਤ ਦੋ ਪੁਸਤਕਾਂ ‘ਤਿੰਨ ਰੰਗ' (ਕਾਵਿ ਸੰਗ੍ਰਹਿ) ਅਤੇ ‘ਕੁਰਬਾਨੀ ਦਾ ਮੁੱਲ' (ਮਿੰਨੀ ਕਹਾਣੀ ਸੰਗ੍ਰਹਿ) ਦਾ ਲੋਕ ਅਰਪਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬੀ ਰੰਗਮੰਚ ਅਤੇ ਨਾਟਕ ਦੀ ਅਹਿਮ ਸ਼ਖ਼ਸੀਅਤ "ਪਦਮਸ਼੍ਰੀ" ਪ੍ਰਾਣ ਸੱਭਰਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
