"ਸੁਚੱਜਾ ਸ਼ਾਸਨ, ਘਰ-ਘਰ ਰਾਸ਼ਨ" ਇਤਿਹਾਸਕ ਫੈਸਲਾ : ਰਾਜਾ ਧੰਜੂ, ਗੁਰੀ

ਸਨੌਰ,10 ਫਰਵਰੀ - "ਸੁਚੱਜਾ ਸ਼ਾਸਨ, ਘਰ-ਘਰ ਰਾਸ਼ਨ" ਤਹਿਤ ਖੰਨਾ ਵਿਖੇ ਹੋਣ ਵਾਲੀ ਰੈਲੀ ਵਿਚ ਸ਼ਾਮਲ ਹੋਣ ਲਈ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਰਪ੍ਰਸਤੀ ਹੇਠ ਦਰਜਨਾਂ ਬੱਸਾਂ ਹਲਕਾ ਸਨੌਰ ਤੋਂ ਰਵਾਨਾ ਹੋਈਆਂ । ਬੱਸਾਂ ਰਵਾਨਾ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਪ੍ਰੀਤ ਸਿੰਘ ਗੁਰੀ ਪੀਏ, ਯਾਦਵਿੰਦਰ ਸਿੰਘ ਰਾਜਾ ਧੰਜੂ ਦੇਵੀਗੜ੍ਹ, ਚੇਅਰਮੈਨ ਗੁਰਮੀਤ ਸਿੰਘ ਬਿੱਟੂ, ਅਮਰ ਸੰਘੇੜਾ ਯੂਥ ਪ੍ਰਧਾਨ ਨੇ ਕਿਹਾ ਕਿ ਇਸ ਲੋਕ ਪੱਖੀ ਯੋਜਨਾ ਦੀ ਰਸਮੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਰਾਸ਼ਨ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।

ਸਨੌਰ,10 ਫਰਵਰੀ -  "ਸੁਚੱਜਾ ਸ਼ਾਸਨ, ਘਰ-ਘਰ ਰਾਸ਼ਨ" ਤਹਿਤ ਖੰਨਾ ਵਿਖੇ ਹੋਣ ਵਾਲੀ ਰੈਲੀ ਵਿਚ ਸ਼ਾਮਲ ਹੋਣ ਲਈ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਰਪ੍ਰਸਤੀ ਹੇਠ ਦਰਜਨਾਂ ਬੱਸਾਂ ਹਲਕਾ ਸਨੌਰ ਤੋਂ ਰਵਾਨਾ ਹੋਈਆਂ । ਬੱਸਾਂ ਰਵਾਨਾ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਪ੍ਰੀਤ ਸਿੰਘ ਗੁਰੀ ਪੀਏ, ਯਾਦਵਿੰਦਰ ਸਿੰਘ ਰਾਜਾ ਧੰਜੂ ਦੇਵੀਗੜ੍ਹ, ਚੇਅਰਮੈਨ ਗੁਰਮੀਤ ਸਿੰਘ ਬਿੱਟੂ, ਅਮਰ ਸੰਘੇੜਾ ਯੂਥ ਪ੍ਰਧਾਨ ਨੇ ਕਿਹਾ ਕਿ ਇਸ ਲੋਕ ਪੱਖੀ ਯੋਜਨਾ ਦੀ ਰਸਮੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਰਾਸ਼ਨ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਯੋਜਨਾ ਨਾਲ਼ ਪੰਜਾਬ ਦੇ ਆਮ ਲੋਕਾਂ ਦੀ ਸਰਕਾਰ ਦੇ ਸ਼ਲਾਘਾਯੋਗ ਕਾਰਜਾਂ ਦੀ ਲੜੀ ਵਿੱਚ, ਇੱਕ ਹੋਰ ਮਿਸਾਲੀ ਪਹਿਲ ਵੀ ਸ਼ਾਮਲ ਹੋ ਰਹੀ ਹੈ ਜਿਸ ਨਾਲ ਰਾਸ਼ਨ ਦੀ ਚੋਰੀ ਅਤੇ ਕਾਲਾ ਬਜ਼ਾਰੀ ਬੰਦ ਹੋਵੇਗੀ ਅਤੇ ਆਮ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਭਰਪੂਰ ਲਾਭ ਹੋਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਲਏ ਗਏ ਫ਼ੈਸਲਿਆਂ ਦੀ ਬਾਕੀ ਸੂਬਿਆਂ ਵਿੱਚ ਵੀ ਪ੍ਰਸ਼ੰਸਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਸੱਦੇ 'ਤੇ ਆਮ ਆਦਮੀ ਦਾ ਹਰੇਕ ਵਰਕਰ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਪਹੁੰਚਿਆ ਹੈ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਸਨ।