ਖਾਲਸਾ ਕਾਲਜ ਗੜ੍ਹਸ਼ੰਕਰ ਤੇ ਸਿੱਖ ਨੈਸ਼ਨਲ ਕਾਲਜ ਬੰਗਾ ਵਲੋਂ ਫਾਈਨਲ ’ਚ ਅਤੇ ਪੰਜਾਬ ਪੁਲਿਸ ਜਲੰਧਰ ਤੇ ਸਿੰਬਲੀ ਦੀਆਂ ਟੀਮਾਂ ਸੈਮੀਫਾਈਨਲ ’ਚ ਪਹੁੰਚੀਆਂ

ਗੜ੍ਹਸ਼ੰਕਰ - ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਖ਼ਾਲਸਾ ਕਾਲਜ ਦੇ ਫੁੱਟਬਾਲ ਸਟੇਡੀਅਮ ’ਚ ਕਰਵਾਏ ਜਾ ਰਹੇ 21ਵੇਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਕਲੱਬ, ਕਾਲਜ ਤੇ ਪਿੰਡ ਪੱਧਰ ਦੇ ਮੁਕਾਬਲੇ ਹੋਏ।

ਗੜ੍ਹਸ਼ੰਕਰ - ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਖ਼ਾਲਸਾ ਕਾਲਜ ਦੇ ਫੁੱਟਬਾਲ ਸਟੇਡੀਅਮ ’ਚ ਕਰਵਾਏ ਜਾ ਰਹੇ 21ਵੇਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਕਲੱਬ, ਕਾਲਜ ਤੇ ਪਿੰਡ ਪੱਧਰ ਦੇ ਮੁਕਾਬਲੇ ਹੋਏ। ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਪਿੰਕਾ ਦੇ ਮਾਤਾ ਸਵਰਗੀ ਜੋਗਿੰਦਰ ਕੌਰ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਟੂਰਨਾਮੈਂਟ ਦੌਰਾਨ ਕਾਲਜ ਵਰਗ ਦੇ ਸੈਮੀਵਾਫੀਨਲ ਮੁਕਾਬਲਿਆਂ ਬੀ.ਏ.ਐੱਮ. ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਟੀਮ ਨੇ ਪਿ੍ਰੰਸੀਪਲ ਹਰਭਜਨ ਸਿੰਘ ਫੁੱਟਬਾਲ ਅਕੈਡਮੀ ਮਾਹਿਲਪੁਰ ਨੂੰ 1-0 ਗੋਲਾਂ ਦੇ ਫਰਕ ਨਾਲ ਹਾਰਕੇ ਫਾਈਨਲ ਵਿਚ ਪ੍ਰਵੇਸ਼ ਪਾਇਆ ਤੇ ਸਿੱਖ ਨੈਸ਼ਨਲ ਕਾਲਜ ਬੰਗਾ ਨੇ ਖਾਲਸਾ ਕਾਲਜ ਮਾਹਿਲਪੁਰ ਨੂੰ 2-1 ਗੋਲਾਂ ਦੇ ਫਰਕ ਨਾਲ ਹਰਾਕੇ ਫਾਈਨਲ ਵਿਚ ਪ੍ਰਵੇਸ਼ ਪਾਇਆ। 
ਕਲੱਬ ਵਰਗ ਦੇ ਮੁਕਾਬਲੇ ’ਚ ਪੰਜਾਬ ਪੁਲਿਸ ਜਲੰਧਰ ਨੇ ਜੇ.ਸੀ.ਟੀ. ਫੁੱਟਬਾਲ ਅਕੈਡਮੀ ਫਗਵਾੜਾ ਨੂੰ 3-0 ਗੋਲਾਂ ਦੇ ਫਰਕ ਨਾਲ ਹਰਾਕੇ ਸੈਮੀਫਾਈਨਲ ਵਿਚ ਥਾਂ ਬਣਾਈ। ਪਿੰਡ ਪੱਧਰ ਦੇ ਮੈਚ ਵਿਚ ਚੱਕ ਗੁਰੂ ਦੀ ਟੀਮ ਦੇ ਨਾ ਪਹੁੰਚਣ ਕਾਰਨ ਸਿੰਬਲੀ ਦੀ ਟੀਮ ਨੂੰ ਜੇਤੂ ਐਲਾਨਿਆ ਗਿਆ ਜਿਸਨੇ ਸੈਮੀਫਾਈਨਲ ਵਿਚ ਪ੍ਰਵੇਸ਼ ਪਾਇਆ
ਟੂਰਨਾਮੈਂਟ ਦੌਰਾਨ ਪਹੁੰਚੀਆਂ ਵੱਖ-ਵੱਖ ਸਖਸ਼ੀਅਤਾਂ ’ਚ ਪ੍ਰਵਾਸੀ ਭਾਰਤੀ ਅਜੀਤ ਸਿੰਘ ਗਿੱਲ, ਗੁਰਪਾਲ ਸਿੰਘ ਨਾਗਰਾ, ਦਰਸ਼ਨ ਸਿੰਘ ਪਿੰਕਾ, ਬਲਦੀਪ ਸਿੰਘ ਗਿੱਲ ਕੈਨੇਡਾ, ਸਤਨਾਮ ਸਿੰਘ ਸੰਘਾ ਨਿਊਜ਼ੀਲੈਂਡ, ਅਜਮੇਰ ਲੋਚਨ ਯੂ.ਕੇ., ਅਲਵਿੰਦਰ ਸਿੰਘ ਸ਼ੇਰਗਿੱਲ ਕੈਨੇਡਾ, ਰਿਟਾ. ਪਿ੍ਰੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ, ਡਾ ਤਰਸੇਮ ਸਿੰਘ ਭਿੰਡਰ ਪਿ੍ਰੰਸੀਪਲ , ਦਰਸ਼ਨ ਸਿੰਘ ਮਾਹਲ, ਡਾ. ਸਤਵਿੰਦਰ ਸਿੰਘ ਢਿੱਲੋਂ, ਜਰਨੈਲ ਸਿੰਘ ਪੱਲੀ ਝਿੱਕੀ, ਰਾਜਿੰਦਰ ਸਿੰਘ ਸ਼ੂਕਾ, ਬਲਵੀਰ ਸਿੰਘ ਚੰਗਿਆੜਾ, ਇਕਬਾਲ ਸਿੰਘ ਖੇੜਾ ਤੇ ਹੋਰ ਸਖਸ਼ੀਅਤਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆ ਮੈਚ ਸ਼ੁਰੂ ਕਰਵਾਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਰਣਜੀਤ ਸਿੰਘ ਜੀਤਾ ਪੁਰੇਵਾਲ, ਜਸਵੰਤ ਸਿੰਘ ਔਜਲਾ, ਬੂਟਾ ਸਿੰਘ ਪੁਰੇਵਾਲ, ਕਰਨ ਪੁਰੇਵਾਲ, ਬਿਕਰਮ ਸਿੰਘ, ਪਿ੍ਰੰ. ਹਰਜੀਤ ਸਿੰਘ ਮਾਹਲ, ਭੁਪਿੰਦਰ ਸਿੰਘ, ਜਗਜੀਤ ਸਿੰਘ ਹਾਜ਼ਰ ਹੋਏ। ਟੂਰਨਾਮੈਂਟ ਕਮੇਟੀ ਵਲੋਂ ਸੀਨੀਅਰ ਵਾਈਸ ਪ੍ਰਧਾਨ ਸ਼ਵਿੰਦਰਜੀਤ ਸਿੰਘ ਬੈਂਸ ਐੱਸ.ਪੀ. (ਰਿਟਾ.) ਨੇ ਪਹੁੰਚੀਆਂ ਸਖਸ਼ੀਅਤਾਂ ਦਾ ਸਵਾਗਤ ਕਰਦਿਆਂ ਯਾਦਗਾਰੀ ਚਿੰਨ ਭੇਟ ਕੀਤੇ। ਇਸ ਮੌਕੇ ਟੂਰਨਾਮੈਂਟ ਕਮੇਟੀ ਵਲੋਂ ਸ਼ਵਿੰਦਰਜੀਤ ਸਿੰਘ ਬੈਂਸ, ਬਲਵੀਰ ਸਿੰਘ ਬੈਂਸ, ਯੋਗ ਰਾਜ ਗੰਭੀਰ, ਰੋਸ਼ਨਜੀਤ ਸਿੰਘ ਪਨਾਮ, ਰਣਜੀਤ ਸਿੰਘ ਖੱਖ, ਅਮਨਦੀਪ ਸਿੰਘ ਬੈਂਸ, ਕਸ਼ਮੀਰ ਸਿੰਘ ਭੱਜਲ, ਸੁਪਰਡੈਂਟ ਪਰਮਿੰਦਰ ਸਿੰਘ, ਰਾਕੇਸ਼ ਕੁਮਾਰ ਪਨਾਮ, ਕੋਚ ਹਰਦੀਪ ਸਿੰਘ ਗਿੱਲ, ਤਰਲੋਚਨ ਸਿੰਘ ਗੋਲੀਆਂ, ਸੱਜਣ ਸਿੰਘ ਧਮਾਈ ਤੇ ਹੋਰ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ। ਸਟੇਜ ਦਾ ਕਾਰਵਾਈ ਰੋਸ਼ਨਜੀਤ ਸਿੰਘ ਪਨਾਮ ਵਲੋਂ ਚਲਾਈ ਗਈ।