ਜਨਔਸ਼ਧੀ ਕੇਂਦਰਾਂ ਦੇ ਫਾਰਮਾਸਿਸਟ ਦੀਆਂ ਅਸਾਮੀਆਂ ਲਈ 20 ਨੂੰ ਰੋਜ਼ਗਾਰ ਦਫਤਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਨਵਾਂਸ਼ਹਿਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ/ਸਵੈ—ਰੋਜ਼ਗਾਰ ਮਹੁੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ ਨਵਜੋਤਪਾਲ ਸਿੰਘ ਰੰਧਾਵਾ ਦੀ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)—ਕਮ—ਮੁੱਖ ਕਾਰਜਕਾਰੀ ਅਧਿਕਾਰੀ ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਹਫਤਾਵਾਰੀ ਪਲੇਸਮੈਂਟ ਡਰਾਈਵ ਕਰਵਾਈ ਜਾਂਦੀ ਹੈ।

ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦਿੰਦਿਆ ਦੱਸਿਆ ਕਿ 20 ਫਰਵਰੀ 2024 ਨੂੰ ਜਨਔਸ਼ਧੀ ਕੇਂਦਰਾਂ ਵਿੱਚ ਫਾਰਮਾਸਿਸਟ ਦੀਆਂ ਅਸਾਮੀਆਂ ਲਈ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਔਸ਼ਧੀ ਕੇਂਦਰ ਮਹਾਲੋਂ, ਕਰੀਮਪੁਰ, ਬਹਿਲੂਰ ਕਲਾਂ, ਜੈਨਪੁਰ ਵਿਖੇ ਬਹੁਮੰਤਵੀ ਸਹਿਕਾਰੀ ਸਭਾਵਾਂ ਵਿੱਚ ਖੁੱਲ੍ਹ ਰਹੇ ਹਨ। ਇਹਨਾਂ ਅਸਾਮੀਆਂ ਲਈ ਯੋਗਤਾ ਬੀ ਫਾਰਮੇਸੀ ਅਤੇ ਸਟੇਟ ਕਾਊਂਸਲ ਵੱਲੋਂ ਜਾਰੀ ਫਾਰਮਾਸਿਸਟ ਸਰਟੀਫਿਕੇਟ ਹੋਣਾ ਚਾਹੀਦਾ ਹੈ। ਫਾਰਮਾਸਿਸਟ ਨੂੰ ਘੱਟੋ ਘੱਟ 10000/— ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇਗੀ।ਚਾਹਵਾਨ ਉਮੀਦਵਾਰ ਆਪਣਾ ਬਾਇੳਡਾਟਾ/ ਸਰਟੀਫਿਕੇਟ ਲੈ ਕੇ 20 ਫਰਵਰੀ 2024 ਨੂੰ ਸਵੇਰੇ 10 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਇੰਟਰਵਿਊ ਲਈ ਹਾਜ਼ਰ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਅਮਿਤ ਕੁਮਾਰ ਪਲੇਸਮੈਂਟ ਅਫ਼ਸਰ ਨਾਲ ਮੋਬਾਇਲ ਨੰਬਰ 8591727775 ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।