ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਮਹਿੰਗਾਈ ਭੱਤਾ ਦੇਵੇ ਪੰਜਾਬ ਸਰਕਾਰ - ਗਣੇਸ਼ ਭਗਤ

ਨਵਾਂਸ਼ਹਿਰ - ਕੇਂਦਰ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਪਹਿਲੀ ਜਨਵਰੀ ਤੋਂ 46 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰਨ ਦੇ ਐਲਾਨ ਨੂੰ ਲੈ ਕੇ ਅਧਿਆਪਕ ਆਗੂ ਗਣੇਸ਼ ਭਗਤ, ਬਲਵੀਰ ਭਗਤ, ਮੁਲਖ਼ ਰਾਜ, ਹੇਮਰਾਜ, ਹਰਵਿੰਦਰ ਸਿੰਘ, ਬਲਜੀਤ ਭਗਤ, ਪ੍ਰਦੀਪ ਭਗਤ, ਸੁਰਿੰਦਰ ਕੁਮਾਰ, ਅਤੇ ਕਿਸ਼ਨ ਲਾਲ ਨੇ ਸਾਂਝੇ ਬਿਆਨ ਰਾਹੀਂ ਕਿਹਾ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੀ ਤਰ੍ਹਾਂ ਹੀ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਦੇਣ ਚਾਹੀਦਾ ਹੈ।

ਇਸ ਦੇ ਨਾਲ ਰਿਹਾਇਸ਼ੀ ਭੱਤੇ ਸੇਵਾ ਮੁਕਤ ਹੋਣ ਵਾਲੇ ਪੈਨਸ਼ਨਰਾਂ ਲਈ ਗੈਚਿਊਟੀ ਦੀ ਹੱਦ 20 ਲੱਖ ਤੋਂ ਵਧਾ ਕੇ 25 ਲੱਖ ਕੀਤੀ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰੰ ਵਿਕਾਸ ਦੀਆਂ ਲੀਹਾਂ ਤੋਂ ਲੈ ਕੇ ਜਾਣ ਦਾ ਦਾਅਵਾ ਕਰਦੀ ਹੈ ਅਤੇ ਆਪਣੇ ਆਪ ਨੂੰ ਮੁਲਾਜਮ ਪੱਖੀ ਦੱਸਦੀ ਹੈ ਪਰ ਸੂਬਾ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰਜ ਇਸ ਸਮੇਂ ਵੀ ਕੇਂਦਰ ਦੇ ਮੁਲਾਜ਼ਮਾਂ ਨਾਲੋਂ 12 ਫੀਸਦੀ ਘੱਟ ਡੀ.ਏ ਲੈ ਕੇ ਸਿਰਫ 38 ਫੀਸਦੀ ਮਹਿੰਗਾਈ ਭੱਤੇ ਨਾਲ ਹੀ ਗੁਜ਼ਾਰਾ ਕਰ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕੀਤੀ ਤਾਂ ਲੋਕਸਭਾ ਚੋਣਾਂ ‘ਚ ਇਸ ਦਾ ਖਾਮਿਆਜਾ ਭੁਗਤਣਾ ਪੈ ਸਕਦਾ ਹੈ।