ਪਲੇਸਮੈਂਟ ਕੈਂਪ ਵਿੱਚ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਿਰਕਤ

ਨਵਾਂਸ਼ਹਿਰ - ਡਿਪਟੀ ਕਮਿਸ਼ਨਰ—ਕਮ—ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬਿਊਰੋ ਵਿੱਚ ਪਲੇਸਮੈਂਟ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਵਿਸ਼ੇਸ਼ ਤੌਰ ਤੇ ਪਲੇਸਮੈਂਟ ਕੈਂਪ ਵਿੱਚ ਸ਼ਾਮਿਲ ਹੋਏ ਅਤੇ ਉਹਨਾਂ ਵਲੋਂ ਇੰਟਰਵਿਊ ਲਈ ਸ਼ਾਮਿਲ ਹੋਏ ਉਮੀਦਵਾਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਦੌਰਾਨ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਤੀਨਿਧਾਂ ਨੇ ਬਤੌਰ ਨਿਯੋਜਕ ਭਾਗ ਲਿਆ।ਅੱਜ ਦੇ ਇਸ ਪਲੇਸਮੈਂਟ ਕੈਂਪ ਦੌਰਾਨ 11 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ। ਪ੍ਰਤੀਨਿਧਾਂ ਵੱਲੋਂ ਜਨਔਸ਼ਧੀ ਕੇਂਦਰਾਂ ਵਿੱਚ ਫਾਰਮਾਸਿਸਟ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਗਈ।ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਜਿਲ੍ਹੇ ਵਿੱਚ ਖੁੱਲ੍ਹਣ ਵਾਲੇ ਚਾਰ ਜਨਔਸ਼ਧੀ ਕੇਂਦਰਾਂ ਵਿੱਚ ਚੁਣੇ ਗਏ ਉਮੀਦਵਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਨਿਯੁਕਤ ਹੋਣ ਵਾਲੇ ਉਮੀਦਵਾਰਾਂ ਨੂੰ ਡਿਪਟੀ ਕਮਿਸ਼ਨਰ ਜੀ ਵੱਲੋਂ ਚੋਣ ਪੱਤਰ ਦਿੱਤੇ ਜਾਣਗੇ।