ਖਾਲਸਾ ਕਾਲਜ ਵਿੱਚ ਗੁਰਮੁਖੀ ਅਤੇ ਪੁਸਤਕ ਪ੍ਰਦਰਸ਼ਨੀ ਲਗਾ ਕੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ
ਐਸ ਏ ਐਸ ਨਗਰ, 22 ਫਰਵਰੀ - ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਸਬੰਧ ਵਿੱਚ ਖਾਲਸਾ ਕਾਲਜ ਅੰਮ੍ਰਿਤਸਰ) ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਦੀ ਅਗਵਾਈ ਵਿੱਚ ਗੁਰਮੁਖੀ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।

ਕਾਲਜ ਵਿੱਚ ਲਗਾਈ ਗਈ ਇਸ ਪ੍ਰਦਰਸ਼ਨੀ ਵਿੱਚ ਗੁਰਮੁਖੀ ਵਿੱਚ ਲਿਖੀਆਂ ਵੱਖ-ਵੱਖ ਵਸਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ, ਜਿਸ ਵਿੱਚ ਗੁਰਮੁਖੀ ਬੁਝਾਰਤ, ਗੁਰਮੁਖੀ ਮੋਬਾਈਲ ਸਟੈਂਡ, ਗੁਰਮੁਖੀ ਫੱਟੀ, ਗੁਰਮੁਖੀ ਦੁਪੱਟਾ, ਗੁਰਮੁਖੀ ਦੀਵਾਰ ਲਟਕਾਈ ਘੜੀ, ਕੈਲੰਡਰ ਆਦਿ ਦੇ ਨਾਲ-ਨਾਲ ਪੰਜਾਬੀ ਦੀਆਂ ਕੁਝ ਜਾਣਕਾਰੀ ਭਰਪੂਰ ਕਿਤਾਬਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਇਸ ਦੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ।