ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਵਿਖ਼ੇ ਵੱਖ-ਵੱਖ ਆਦਰਿਆ ਤੋਂ ਪਹੁੰਚੇ ਪੱਤਰਕਾਰ ਭਾਈਚਾਰੇ ਦੀ ਰਹੀ ਨੋ ਐਂਟਰੀ

ਸ੍ਰੀ ਖੁਰਾਲਗੜ੍ਹ ਸਾਹਿਬ/ਗੜ੍ਹਸ਼ੰਕਰ - ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਧਾਰਮਿਕ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੀਡੀਆ ਲਈ ਕੋਈ ਐਂਟਰੀ ਨਹੀਂ ਸੀ ਅਤੇ ਮੀਡੀਆ ਦੇ ਕਿਸੇ ਵੀ ਵਿਅਕਤੀ ਨੂੰ ਨੇੜੇ ਨਹੀਂ ਜਾਣ ਦਿੱਤਾ ਜਾ ਰਿਹਾ ਸੀ।

ਵਰਨਣਯੋਗ ਹੈ ਕਿ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ "ਮੀਨਾਰ-ਏ-ਬੇਗਮਪੁਰਾ" ਨੂੰ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਇਸ ਦੌਰਾਨ ਹੋਏ ਇਕੱਠ ਨੂੰ ਸੰਬੋਧਨ ਵੀ ਕੀਤਾ। ਪਰ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ "ਮੀਨਾਰ-ਏ-ਬੇਗਮੁਪੁਰਾ" ਨੂੰ ਸਮਰਪਿਤ ਸਮਾਗਮ ਦੌਰਾਨ ਕਰਵਾਏ ਗਏ ਸਮਾਗਮ ਵਿੱਚ ਮੀਡੀਆ ਦੀ ਕੋਈ ਐਂਟਰੀ ਨਹੀਂ ਸੀ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਬਿਨਾਂ ਪਾਸ ਤੋਂ ਯਾਦਗਾਰ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ। ਮੁੱਖ ਮੰਤਰੀ ਵੱਲੋਂ ਯਾਦਗਾਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਵੀ ਸ਼ਾਮ ਤੱਕ ਮੀਡੀਆ ਸਮੇਤ ਆਮ ਲੋਕਾਂ ਦੀ ਕੋਈ ਐਂਟਰੀ ਨਹੀਂ ਹੋਈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਮਾਗਮ ਵਾਲੀ ਥਾਂ ’ਤੇ ਹੀ ਇੱਥੋਂ ਦੇ ਲੋਕਾਂ ਨੂੰ ਸੰਬੋਧਨ ਕਰਨਾ ਸੀ ਅਤੇ ਉਥੇ ਵੀ ਮੀਡੀਆ ਲਈ ਕੋਈ ਐਂਟਰੀ ਨਹੀਂ ਸੀ। ਉੱਥੇ ਹੀ ਮੁੱਖ ਮੰਤਰੀ ਦੀ ਸੁਰੱਖਿਆ ਹੇਠ ਤਾਇਨਾਤ ਮੁਲਾਜ਼ਮ ਵਾਰ-ਵਾਰ ਪੱਤਰਕਾਰਾਂ ਕੋਲ ਆ ਕੇ ਕਹਿਣ ਲੱਗੇ ਕਿ ਪੱਤਰਕਾਰ ਮੀਟਿੰਗ ਵਾਲੀ ਥਾਂ 'ਤੇ ਨਹੀਂ ਜਾ ਸਕਦੇ। ਸਿਰਫ ਸੀ.ਐਮ ਸਾਹਿਬ ਦਾ ਮੀਡੀਆ ਹੀ ਜਾਵੇਗਾ। ਇਸ ਸਬੰਧੀ ਕੋਈ ਵੀ ਅਧਿਕਾਰੀ ਮੀਡੀਆ ਲਈ ਨੋ ਐਂਟਰੀ ਦੇ ਮਾਮਲੇ 'ਤੇ ਚਰਚਾ ਕਰਨ ਲਈ ਅੱਗੇ ਆਉਣ ਦੀ ਬਜਾਏ ਸਿਰਫ਼ ਮੁਲਾਜ਼ਮਾਂ ਨੂੰ ਵਾਰ-ਵਾਰ ਸੰਦੇਸ਼ ਭੇਜ ਰਿਹਾ ਸੀ।