ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ ਕੱਢ ਕੇ ਗੁਰੂ ਸਾਹਿਬ ਜੀ ਦੀ ਮਹਿਮਾ ਦਾ ਕੀਤਾ ਜਾ ਰਿਹਾ ਹੈ ਗੁਣ ਗਾਇਨ

ਮਹਿਲਪੁਰ, (24 ਫਰਵਰੀ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਬੀ.ਡੀ.ਓ. ਕਾਲੋਨੀ ਮਾਹਿਲਪੁਰ ਵੱਲੋਂ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਅਤੇ ਲਾਗਲੇ ਵਾਰਡ ਨਿਵਾਸੀਆਂ ਦੇ ਭਰਪੂਰ ਸਹਿਯੋਗ ਸਦਕਾ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647 ਵੇਂ ਜਨਮ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਧਾਰਮਿਕ ਸਮਾਗਮ 3 ਮਾਰਚ 2024 ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਬੀ.ਡੀ.ਓ. ਕਾਲੋਨੀ ਮਾਹਿਲਪੁਰ ਵਿਖੇ ਕਰਵਾਇਆ ਜਾ ਰਿਹਾ ਹੈl

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸਤਪਾਲ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਕੈਸ਼ੀਅਰ ਧਰਮ ਸਿੰਘ ਫੌਜੀ ਨੇ ਦੱਸਿਆ ਕਿ1 ਮਾਰਚ ਦਿਨ ਸ਼ੁਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾl 3 ਮਾਰਚ ਨੂੰ ਪਾਠ ਤੇ ਭੋਗ ਤੋਂ ਬਾਅਦ ਭਾਈ ਕਸ਼ਮੀਰ ਸਿੰਘ ਜੀ ਮੰਡੀ ਵਾਲਿਆਂ ਦਾ ਜਥਾ ਕਥਾ ਕੀਰਤਨ ਰਾਹੀਂ  ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣ ਗਾਇਨ ਕਰੇਗਾ lਚਾਹ ਪਕੌੜੇ ਅਤੇ ਗੁਰੂ ਕਾ ਲੰਗਰ ਅਟੁੱਟ ਚੱਲੇਗਾl ਸਮਾਗਮ ਵਿੱਚ ਸ੍ਰੀ ਬਾਲੂ ਰਾਮ ਮਾਹੀ ਯੂ.ਕੇ. ਅਤੇ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਮਾਹਿਲਪੁਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇl ਇਸ ਮੌਕੇ ਸਿੱਧ ਯੋਗੀ ਟਰੱਸਟ ਖਾਨਪੁਰ ਵੱਲੋਂ 3 ਮਾਰਚ ਨੂੰ ਹੀ ਮੁਫਤ ਮੈਡੀਕਲ ਕੈਂਪ ਲਗਾਇਆ ਜਾਵੇਗਾl ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਮਾਹਿਲਪੁਰ ਅਤੇ ਡਾਕਟਰ ਪ੍ਰਭ ਹੀਰ ਦੀ ਦੇਖ-ਰੇਖ ਹੇਠ ਮਰੀਜ਼ਾਂ ਦੀਆਂ ਵੱਖ ਵੱਖ ਬਿਮਾਰੀਆਂ ਦਾ ਨਿਰੀਖਣ ਕਰਕੇ ਉਹਨਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂl ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ ਦਿਨਾਂ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨl ਅੱਜ ਸਵੇਰੇ ਅੰਮ੍ਰਿਤ ਵੇਲੇ ਰਿਟਾਇਰ ਥਾਣੇਦਾਰ ਸੁਖਦੇਵ ਸਿੰਘ - ਨਿਰਮਲ ਕੌਰ,ਥਾਣੇਦਾਰ ਬਲਵਿੰਦਰ ਕੁਮਾਰ-  ਅਮਰਜੀਤ ਕੌਰ ਦੇ ਸਮੂਹ ਪਰਿਵਾਰ ਵੱਲੋਂ ਆਪਣੇ ਘਰ ਸ਼ਬਦ ਚੌਂਕੀ ਲਗਵਾ ਕੇ  ਸੰਗਤਾਂ ਨੂੰ ਚਾਹ- ਪਕੌੜਿਆਂ ਦਾ ਲੰਗਰ ਛਕਾਇਆ ਗਿਆl ਇਸ ਮੌਕੇ ਚੇਅਰਮੈਨ ਪਰਮਜੀਤ ਕੌਰ, ਧਰਮ ਸਿੰਘ ਫੌਜੀ, ਮਾਸਟਰ ਜੈ ਰਾਮ ਬਾੜੀਆਂ, ਸੁਨੀਤਾ, ਰਣਜੀਤ ਕੌਰ, ਗੁਰਪ੍ਰੀਤ ਕੌਰ ਸੁਮੇਤ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।