ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਪਿੰਡ ਕੰਗਣਾ ਸਜਾਏ ਨਗਰ ਕੀਰਤਨ

ਬਲਾਚੌਰ - ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਕੰਗਣਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਕੰਗਣਾ ਬੇਟ ਤੋਂ ਸ਼ੁਰੂ ਹੋ ਕੇ ਜੱਟਪੁਰ, ਖੋਜਾ ਬੇਟ, ਬੰਗਾ ਬੇਟ ਤੇ ਲਾਲਪੁਰ ਤੋਂ ਹੁੰਦੇ ਹੋਏ ਕੰਗਣਾ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਨਗਰ ਕੀਰਤਨ ਦੀ ਸਮਾਪਤੀ ਕੀਤੀ ਗਈ।

ਇਲਾਕੇ ਭਰ ਦੀ ਸੰਗਤ ਵਲੋਂ ਨਗਰ ਕੀਰਤਨ ਵਿੱਚ ਪਹੁੰਚ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਕੀਰਤਨੀ ਜਥਿਆਂ ਵਲੋਂ ਮਨੁੱਖਾ ਜਾਮੇ ਵਿੱਚ ਆਏ ਇਨਸਾਨ ਨੂੰ ਗੁਰੂ ਦੇ ਲੜ ਲੱਗ ਕੇ ਆਪਣੀ ਜਿੰਦਗੀ ਨੂੰ ਸਵਰਗਮਈ ਬਣਾਉਣ ਲਈ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਹਲਕਾ ਬਲਾਚੌਰ ਦੀ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਵਲੋਂ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ ਗਈ। ਉਹਨਾਂ ਸੰਬੋਧਨ ਕਰਦਿਆਂ ਪਹੁੰਚੀਆਂ ਸੰਗਤਾ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀ ਬਹੁਤ ਬਹੁਤ ਵਧਾਈ ਵੀ ਦਿੱਤੀ। ਪ੍ਰਬੰਧਕਾਂ ਵਲੋਂ ਵਿਧਾਇਕ ਸੰਤੋਸ਼ ਕਟਾਰੀਆ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਪਿੰਡਾਂ ਵਿੱਚ ਨਗਰ ਕੀਰਤਨ ਦੇ ਲੰਘਣ ਸਮੇਂ ਸੰਗਤਾਂ ਦੀ ਸੇਵਾ ਲਈ ਵੱਖ ਵੱਖ ਥਾਵਾਂ ਦੇ ਤਰ੍ਹਾਂ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਸ਼ਰਧਾਲੂਆਂ ਵਲੋਂ ਕੀਤਾ ਹੋਇਆ ਸੀ। 
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਭਾਗਮੱਲ ਸਿੰਘ, ਰਣਵੀਰ ਸਿੰਘ, ਸਰਪੰਚ ਅਵਤਾਰ ਸਿੰਘ, ਮਾਸਟਰ ਕੁਲਦੀਪ ਸਿੰਘ, ਹਰਪਾਲ ਸਿੰਘ, ਜਸਪਾਲ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਜਗਦੀਪ ਸਿੰਘ, ਕਸ਼ਮੀਰ ਸਿੰਘ, ਸੁਰਮੁੱਖ ਸਿੰਘ, ਹਰਬੰਸ, ਅਮਰਜੀਤ ਸਿੰਘ, ਪਰਮਜੀਤ ਸਿੰਘ, ਤਰਸੇਮ ਲਾਲ, ਹਰਦੀਪ ਸਿੰਘ, ਸੁੱਚਾ ਰਾਮ ਤੇ ਸੂਬੇਦਾਰ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।