ਗੁ. ਸਤਿਗੁਰੂ ਰਵਿਦਾਸ ਮਹਾਰਾਜ ਪੁਰਹੀਰਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮਾਹਿਲਪੁਰ, (25 ਫਰਵਰੀ)- ਗੁ. ਸ੍ਰੀ ਗੁਰੂ ਰਵਿਦਾਸ ਮਹਾਰਾਜ ਪੁਰਹੀਰਾਂ ਹੁਸ਼ਿਆਰਪੁਰ ਵਿਖੇ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾ ਪ੍ਰਕਾਸ਼ ਉਤਸਵ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਤੇ ਉਤਸ਼ਾਹ ਪੂਰਵ ਢੰਗ ਨਾਲ ਮਨਾਇਆ ਗਿਆl ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਬੀਰ ਸਿੰਘ ਲੰਗੇਰੀ, ਕਮੇਟੀ ਪ੍ਰਧਾਨ ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਸੁਨੀਲ ਕੁਮਾਰ, ਪ੍ਰਦੀਪ ਕੁਮਾਰ, ਚਰਨਜੀਤ ਸਿੰਘ, ਚੇਅਰਮੈਨ ਡਾਕਟਰ ਪਾਲ ਸਿੰਘ, ਵਿਪਨ ਕੁਮਾਰ, ਮਨਿੰਦਰ ਸਿੰਘ ਆਦਿ ਨੇ ਸਾਂਝੇ ਤੌਰ ਤੇ ਦੱਸਿਆ ਕਿ ਸਭ ਤੋਂ ਪਹਿਲਾਂ 15 ਦਿਨ ਪ੍ਰਭਾਤ ਫੇਰੀਆਂ ਕੱਢੀਆਂ ਗਈਆਂl

ਉਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਵਿੱਚ ਮੌਜੂਦ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 40 ਸ਼ਬਦਾਂ ਦੀ ਵਿਆਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਸਵੇਰੇ ਸ਼ਾਮ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆl ਇਸ ਤੋਂ ਬਾਅਦ 18 ਫਰਵਰੀ ਤੋਂ ਸ਼੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈl ਜਿਨਾਂ ਦੀ ਸਮਾਪਤੀ 24 ਫਰਵਰੀ ਨੂੰ ਹੋਈl 23 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਵਿਧਾਇਕ ਡਾਕਟਰ ਰਾਜ ਕੁਮਾਰ ਅਤੇ ਮੇਅਰ ਸੁਰਿੰਦਰ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏl ਇਸ ਮੌਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦੇ ਹੋਏ ਸੰਤ ਬਾਬਾ ਬਲਵੀਰ ਸਿੰਘ ਲੰਗੇਰੀ ਨੇ ਕਿਹਾ ਕਿ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਸਾਨੂੰ ਇੱਕ ਪ੍ਰਭੂ ਦੇ ਲੜ ਲੱਗਣ, ਹਰ ਤਰ੍ਹਾਂ ਦੇ ਨਸ਼ਿਆਂ ਤੋਂ ਦੂਰ ਰਹਿਣ, ਗਿਆਨਵਾਨ ਤੇ ਵਿਵੇਕਸ਼ੀਲ ਬਣਨ, ਸ਼ਹਿਦ ਦੀਆਂ ਮੱਖੀਆਂ ਵਾਂਗੂ ਇਕੱਠੇ ਰਹਿਣ ਅਤੇ ਸੇਵਾ- ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਉਣ ਦਾ ਸੰਦੇਸ਼ ਦਿੰਦੇ ਹਨl 
ਇਸ ਮੌਕੇ ਕਮੇਟੀ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਕਿ ਗੁ.ਸਾਹਿਬ ਦੀ ਨਵੀਂ ਬਿਲਡਿੰਗ ਦੀ ਉਸਾਰੀ ਕੀਤੀ ਜਾ ਰਹੀ ਹੈl ਨਵੀਂ ਬਿਲਡਿੰਗ ਦਾ ਨਕਸ਼ਾ ਲਗਾਇਆ ਗਿਆl ਉਨ੍ਹਾਂ ਇਲਾਕਾ ਨਿਵਾਸੀ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਗੁਰੂ ਘਰ ਦੀ ਬਣ ਰਹੀ ਇਸ ਨਵੀਂ ਬਿਲਡਿੰਗ ਵਿੱਚ ਸਹਿਯੋਗ ਕਰਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਖੁਸ਼ੀਆਂ ਤੇ ਬਖਸ਼ਿਸ਼ਾਂ ਪ੍ਰਾਪਤ ਕਰਨl ਸਾਰੇ ਸਮਾਗਮ ਦੌਰਾਨ ਗੁਰੂ ਕੇ ਲੰਗਰ ਅਟੁੱਟ ਚਲਦੇ ਰਹੇl