ਗੁਰੂ ਰਵਿਦਾਸ ਜੀ ਦੇ ਗੁਰਪੁਰਬ ਤੇ ਖੂਨਦਾਨ ਕੈਂਪ ਲਗਾਇਆ, 217 ਯੂਨਿਟ ਖ਼ੂਨਦਾਨ।

ਪਿੰਡ ਕਾਹਮਾ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 217 ਵਿਅਕਤੀਆਂ ਨੇ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਹਿੱਸਾ ਪਾਇਆ। ਬਲੱਡ ਸੈਂਟਰ ਨਵਾਂਸ਼ਹਿਰ ਦੀ ਟੀਮ ਵੱਲੋਂ ਡਾਕਟਰ ਅਜੇ ਬੱਗਾ ਅਤੇ ਡਾਕਟਰ ਦਿਆਲ ਸਰੂਪ ਦੀ ਅਗਵਾਈ ਹੇਠ ਲਗਾਏ ਇਸ ਖੂਨਦਾਨ ਕੈਂਪ ਵਿੱਚ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ

ਪਿੰਡ ਕਾਹਮਾ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 217 ਵਿਅਕਤੀਆਂ ਨੇ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਹਿੱਸਾ ਪਾਇਆ। ਬਲੱਡ ਸੈਂਟਰ ਨਵਾਂਸ਼ਹਿਰ ਦੀ ਟੀਮ ਵੱਲੋਂ ਡਾਕਟਰ ਅਜੇ ਬੱਗਾ ਅਤੇ ਡਾਕਟਰ ਦਿਆਲ ਸਰੂਪ ਦੀ ਅਗਵਾਈ ਹੇਠ ਲਗਾਏ ਇਸ ਖੂਨਦਾਨ ਕੈਂਪ ਵਿੱਚ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਖ਼ੂਨਦਾਨ ਕਰਨ ਵਾਲਿਆਂ ਨੂੰ ਸੰਬੋਧਨ ਕਰਦਿਆਂ ਡਾਕਟਰ ਅਜੇ ਬੱਗਾ ਅਤੇ ਡਾਕਟਰ ਦਿਆਲ ਸਰੂਪ ਹੋਰਾਂ ਕਿਹਾ ਕਿ ਖੂਨਦਾਨ ਮਹਾਨ ਦਾਨ ਹੈ। ਖ਼ੂਨਦਾਨ ਕਰਨ ਨਾਲ ਕਿਸੇ ਕਿਸਮ ਦੀ ਕੋਈ ਕਮਜ਼ੋਰੀ ਨਹੀਂ ਆਉਂਦੀ ਸਗੋਂ ਜਿੱਥੇ ਖ਼ੂਨਦਾਨ ਕਰਨ ਨਾਲ ਇੱਕ ਬੇਵੱਸ ਵਿਅਕਤੀ ਦੀ ਜਾਨ ਬਚ ਸਕਦੀ ਹੈ ਉੱਥੇ ਖ਼ੂਨਦਾਨ ਕਰਨ ਵਾਲ਼ੇ ਵਿਅਕਤੀ ਦੇ ਜ਼ਰੂਰੀ ਟੈਸਟ ਮੁਫ਼ਤ ਹੋ ਜਾਂਦੇ ਹਨ ਅਤੇ ਵਿਅਕਤੀ ਆਪਣੇ ਆਪ ਨੂੰ ਤੰਦਰੁਸਤ ਮਹਿਸੂਸ ਕਰਦਾ ਹੈ।ਇਸ ਮੌਕੇ ਮੁੱਖ ਪ੍ਰੇਰਕ ਮੁਕੇਸ਼ ਕੁਮਾਰ ਨੇ ਜਿੱਥੇ ਖੂਨਦਾਨੀਆਂ ਦਾ ਧੰਨਵਾਦ ਕੀਤਾ ਉਥੇ ਸਮੂਹ ਨਗਰ ਨਿਵਾਸੀਆਂ ਅਤੇ ਐਨ ਆਰ ਆਈ ਵੀਰਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਆਪੋ ਆਪਣੇ ਤਰੀਕੇ ਨਾਲ ਯੋਗਦਾਨ ਪਾਇਆ।