ਪਿੰਡ ਮੁੱਗੋਵਾਲ ਵਿਖੇ ਮਨਾਏ ਜਾ ਰਹੇ ਤੀਆਂ ਦੇ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਮਾਹਿਲਪੁਰ, 23 ਜੁਲਾਈ- ਪਿੰਡ ਮੁੱਗੋਵਾਲ ਵੱਲੋਂ 5ਵਾਂ 'ਤੀਆਂ ਅਤੇ ਧੀਆਂ ਦਾ ਮੇਲਾ' 27 ਜੁਲਾਈ ਦਿਨ ਐਤਵਾਰ ਨੂੰ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਜਸਵਿੰਦਰ ਕੌਰ ਨੇ ਦੱਸਿਆ ਕਿ ਤੀਆਂ ਦੇ ਇਸ ਮੇਲੇ ਦੇ ਸੰਬੰਧ ਵਿੱਚ ਪਿਛਲੇ ਦਿਨਾਂ ਤੋਂ ਇਸ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ।

 ਬੱਚਿਆਂ ਨੂੰ ਵੱਖ-ਵੱਖ ਸੱਭਿਆਚਾਰਕ ਤੇ ਪ੍ਰੇਰਨਾਦਾਇਕ ਗੀਤਾਂ ਤੇ ਰਿਹਸਲ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਮੇਲੇ ਕਰਵਾਉਣ ਦਾ ਮੁੱਖ ਮਨੋਰਥ ਔਰਤਾਂ ਦੀ ਖੁਸ਼ੀ ਨੂੰ ਉਜਾਗਰ ਕਰਨ ਦੇ ਨਾਲ- ਨਾਲ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਹੈ। ਉਹਨਾਂ ਕਿਹਾ ਕਿ ਅੱਜ ਤੋਂ ਪੰਜ ਸਾਲ ਪਹਿਲਾਂ ਕੁੜੀਆਂ ਨੇ ਇਹ ਤਿਉਹਾਰ ਮਨਾਉਣਾ ਸ਼ੁਰੂ ਕੀਤਾ ਸੀ, ਜਿਸ ਨੂੰ ਆਪਸੀ ਸਹਿਯੋਗ ਦੇ ਨਾਲ ਅੱਗੇ ਵਧਾਇਆ ਜਾ ਰਿਹਾ ਹੈ। 
ਇਸ ਮੌਕੇ ਬਲਦੀਸ਼ ਕੌਰ, ਪ੍ਰਦੀਪ ਕੌਰ, ਸੁਖਵਿੰਦਰ ਕੌਰ ਸੁੱਖੀ, ਪਰਮਜੀਤ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਹਰਪ੍ਰੀਤ ਕੌਰ, ਰਾਜਵਿੰਦਰ ਕੌਰ, ਸੁਰਿੰਦਰ ਕੌਰ, ਜਸਪ੍ਰੀਤ ਕੌਰ, ਸਿਮਰਨ, ਹਰਮਨ, ਦੀਪਾ, ਚਰਨਜੀਤ ਕੌਰ, ਬਲਜਿੰਦਰ ਕੌਰ, ਕੁਲਵਿੰਦਰ ਕੌਰ, ਜਸਵੀਰ ਕੌਰ ਆਦਿ ਵੀ ਹਾਜ਼ਰ ਸਨ। ਵਰਨਣਯੋਗ ਹੈ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਲੜਕੇ ਅਤੇ ਲੜਕੀਆਂ ਨੂੰ ਮੋਮੈਂਟੋ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਗੁਰੂ ਕਾ ਲੰਗਰ ਅਟੁੱਟ ਚੱਲੇਗਾ।