252 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਪੁਲਿਸ ਨੇ ਔਰਤ ਨੂੰ ਕੀਤਾ ਕਾਬੂ

ਗੜ੍ਹਸ਼ੰਕਰ - ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਏ.ਐਸ.ਆਈ ਰਸ਼ਪਾਲ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਟੀ ਪੁਆਇੰਟ ਬਸਤੀ ਸੈਂਹਸਿਆ ਦੇਨੋਵਾਲ ਖੁਰਦ ਵਿਖੇ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ।

ਗੜ੍ਹਸ਼ੰਕਰ - ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਏ.ਐਸ.ਆਈ ਰਸ਼ਪਾਲ ਸਿੰਘ ਵਲੋਂ ਸਮੇਤ ਪੁਲਿਸ  ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਟੀ ਪੁਆਇੰਟ ਬਸਤੀ ਸੈਂਹਸਿਆ ਦੇਨੋਵਾਲ ਖੁਰਦ ਵਿਖੇ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਕਤ ਔਰਤ ਨੇ ਆਪਣਾ ਨਾਮ ਕਸ਼ਮੀਰ ਕੌਰ ਉਰਫ ਮੱਕੋ ਪਤਨੀ ਪਰਮਜੀਤ ਸਿੰਘ ਵਾਸੀ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਦੱਸਿਆ। ਉਕਤ ਔਰਤ ਤੋਂ ਤਲਾਸ਼ੀ ਦੌਰਾਨ 252 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ਥਾਣਾ ਗੜ੍ਹਸ਼ੰਕਰ ਵਿਖੇ ਉਸਦੇ ਖਿਲਾਫ ਮੁਕੱਦਮਾ ਨੰਬਰ 208 ਅ:/ਧ: 22-61-85 ਐਨ ਡੀ ਪੀ ਐਸ ਐਕਟ ਤਹਿਤ ਦਰਜ ਕਰ ਲਿਆ ਗਿਆ। ਉਕਤ ਔਰਤ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਕਿ ਉਹ ਇਹ ਨਸ਼ਾ ਕਿਸ ਤੋਂ ਖਰੀਦ ਕਰਦੀ ਹੈ ਤੇ ਅੱਗੇ ਕਿਸ ਕਿਸ ਨੂੰ ਵੇਚਦੀ ਹੈ। ਦੱਸਣਯੋਗ ਹੈ ਕਿ ਉਕਤ ਔਰਤ ਦੇ ਖਿਲਾਫ ਪਹਿਲਾਂ ਵੀ ਥਾਣਾ ਗੜ੍ਹਸ਼ੰਕਰ ਵਿਖੇ 10 ਮੁਕੱਦਮੇ ਦਰਜ ਹਨ।