ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਮਗਰੋਂ ਸਿੱਧੂ ਦੇ ਭਾਜਪਾ 'ਚ ਜਾਣ ਦੀਆਂ ਅਟਕਲਾਂ 'ਤੇ ਲੱਗਾ ਵਿਰਾਮ !

ਪਟਿਆਲਾ, 27 ਫਰਵਰੀ - ਕਾਂਗਰਸ 'ਚ ਰਹਿੰਦੇ ਹੋਏ ਆਪਣੀ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲੋਂ "ਵੱਖਰਾ ਰਾਗ ਅਲਾਪ ਰਹੇ" ਤੇ ਆਪਣੇ ਸ਼ਾਇਰਾਨਾ ਅੰਦਾਜ਼ ਵਿੱਚ ਇਨ੍ਹਾਂ ਨੇਤਾਵਾਂ 'ਤੇ ਤੰਜ਼ ਕਸ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿਚ ਅੱਜ ਕਾਂਗਰਸ ਦੀ ਸੀਨੀਅਰ ਨੇਤਾ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਅਟਕਲਾਂ ਨੂੰ ਫਿਲਹਾਲ ਵਿਰਾਮ ਦਿੱਤਾ ਹੈ ਕਿ ਉਹ ਕਾਂਗਰਸ ਛੱਡ ਕੇ ਭਾਜਪਾ ਦਾ ਪੱਲਾ ਫੜ੍ਹ ਸਕਦੇ ਹਨ। ਸਿੱਧੂ ਨੇ ਅੱਜ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਆਪਣੇ ਦਿੱਲੀ ਦੌਰੇ ਦੀ ਤਸਵੀਰ ਸਾਂਝੀ ਕੀਤੀ।

ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸਿੱਧੂ ਨੇ ਲਿਖਿਆ ਹੈ 'ਅੱਜ ਉਨ੍ਹਾਂ ਨਾਲ ਦਿੱਲੀ ਵਿੱਚ ਮੁਲਾਕਾਤ ਹੋਈ। ਅੱਗੇ ਦੇ ਰਾਹ 'ਤੇ ਹਾਂ-ਪੱਖੀ ਚਰਚਾ ਹੋਈ।" ਨਵਜੋਤ ਸਿੰਘ ਸਿੱਧੂ "ਵਿਅੰਗ ਕਸਣ ਦੇ ਮਾਹਰ" ਹਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਹੜਾ ਘੱਟ ਹਨ, ਪਿੱਛੇ ਜਿਹੇ ਚੰਡੀਗੜ੍ਹ ਵਿਖੇ  ਇਕ ਸਮਾਗਮ 'ਚ ਉਨ੍ਹਾਂ ਨਵਜੋਤ ਸਿੱਧੂ 'ਤੇ ਵਿਅੰਗ ਕੱਸਦਿਆਂ ਉਨ੍ਹਾਂ ਦੀ ਤੁਲਨਾ "ਵਿਆਹ ਵਿੱਚ ਦਿੱਤੇ ਸੂਟ" ਨਾਲ ਕੀਤੀ ਸੀ। ਨਵਜੋਤ ਸਿੰਘ ਸਿੱਧੂ ਦੀਆਂ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਦਾ ਇੱਕ ਕਾਰਨ ਇਹ ਵੀ ਸੀ ਕਿ ਉਹ ਪਿਛਲੇ ਡੇਢ ਮਹੀਨੇ ਤੋਂ ਕਾਂਗਰਸ ਪਾਰਟੀ ਤੋਂ ਪੂਰੀ ਤਰ੍ਹਾਂ ਦੂਰ ਚੱਲ ਰਹੇ ਹਨ। ਉਹ ਨਾ ਤਾਂ ਕਾਂਗਰਸ ਦੀ ਕਿਸੇ ਮੀਟਿੰਗ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਨਾ ਹੀ ਕਾਂਗਰਸ ਦੀ ਕੌਮੀ ਕਮੇਟੀ ਵਿੱਚ ਸ਼ਾਮਲ ਹੋਏ। ਸਿੱਧੂ ਬਾਰੇ ਅਜੇ ਵੀ ਚਰਚਾ ਜਾਰੀ ਹੈ ਕਿ ਭਾਜਪਾ ਸਿੱਧੂ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਟਿਕਟ ਦੇ ਸਕਦੀ ਹੈ। ਸਿੱਧੂ ਇਸ ਸੀਟ ਤੋਂ ਤਿੰਨ ਵਾਰ ਭਾਜਪਾ ਦੇ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ ਅਰੁਣ ਜੇਤਲੀ ਦੀ ਟਿਕਟ ਰੱਦ ਕਰਕੇ ਅੰਮ੍ਰਿਤਸਰ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ ਪਰ ਉਹ ਹਾਰ ਗਏ ਸਨ। ਉਸ ਮਗਰੋਂ ਭਾਜਪਾ ਨੇ ਫਿਰ ਸਿੱਧੂ ਨੂੰ ਰਾਜ ਸਭਾ ਭੇਜਿਆ ਸੀ ਪਰ ਕੁਝ ਸਮੇਂ ਬਾਅਦ ਉਹ ਪਾਰਟੀ ਛੱਡ ਕੇ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ।