ਵੋਟਰ ਜਾਗਰੂਕਤਾ ਲਈ ਸਵੀਪ ਸੈੱਲ ਟੀਮ ਨੇ ਗਾਂਧੀ ਨਗਰ 'ਚ ਕੈਂਪ ਲਾਇਆ

ਪਟਿਆਲਾ, 27 ਫਰਵਰੀ - ਜ਼ਿਲ੍ਹਾ ਚੋਣ ਅਫ਼ਸਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿਹਤ ਵਿਭਾਗ ਦੀ ਸਵੀਪ ਸੈਲ ਟੀਮ ਵੱਲੋਂ "ਆਪ ਕੀ ਸਰਕਾਰ, ਆਪ ਕੇ ਦੁਆਰ" ਪ੍ਰੋਗਰਾਮ ਤਹਿਤ ਗਾਂਧੀ ਨਗਰ ਏਰੀਏ ਵਿੱਚ ਲਗਾਏ ਕੈਂਪ ਵਿੱਚ ਲੋਕਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 100 ਫੀਸਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਜਾਗਰੂਕ ਕੀਤਾ ਗਿਆ।

ਕੈਂਪ ਵਿੱਚ ਆਏ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਜਾਗਰੂਕ ਕਰਦੇ ਹੋਏ ਡਿਪਟੀ ਮਾਸ ਮੀਡਿੀਆ ਅਫਸਰ ਜਸਜੀਤ ਕੌਰ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ ਜਿਸ ਵਿੱਚ ਹਰ ਵੋਟਰ ਨੂੰ ਵੋਟ ਪਾ ਕੇ ਆਪਣੀ ਪਸੰਦ ਦਾ ਉਮੀਦਵਾਰ ਚੁਣ ਕੇ ਸਰਕਾਰ ਬਣਾਉਣ ਦਾ ਅਧਿਕਾਰ ਹੈ।ਇਸ ਲਈ ਸਭ ਤੋਂ ਪਹਿਲਾਂ 18 ਸਾਲ ਦੀ ਉਮਰ ਦੇ ਸਾਰੇ ਵਿਅਕਤੀਆਂ ਨੂੰ ਆਪਣੀ ਵੋਟ ਬਣਵਾਉਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਵੋਟਰਾਂ ਦੀ 100 ਪ੍ਰਤੀਸ਼ਤ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ। ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਲਾਲਚ, ਜਾਤ ਪਾਤ ਜਾਂ ਭੇਦ ਭਾਵ ਤੋਂ ਉੱਪਰ ਉੱਠ ਕੇ ਕੀਤੀ ਜਾਵੇ। ਵੋਟਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਅਤੇ ਟੋਲ ਫ੍ਰੀ ਨੰਬਰ 1950 ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਮੈਡੀਕਲ ਅਫਸਰ ਡਾ. ਪੂਜਾ, ਡਾ. ਕ੍ਰਿਸ਼ਟੀ, ਐਲ. ਐਚ.ਵੀ. ਮੈਡਮ ਅਨੀਤਾ, ਏ.ਐਨ.ਐਮ. ਅਤੇ ਆਸ਼ਾ ਵਰਕਰ ਵੀ ਹਾਜ਼ਰ ਸਨ।