ਮੁਹਾਲੀ ਪੁਲੀਸ ਵੱਲੋਂ 250 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕਾਬੂ
ਐਸ.ਏ.ਐਸ. ਨਗਰ, 31 ਮਈ- ਮੁਹਾਲੀ ਪੁਲੀਸ ਨੇ 250 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ 2 ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ.ਐਸ.ਪੀ. ਸ੍ਰੀ ਹਰਮਨਦੀਪ ਸਿੰਘ ਹੰਸ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਦੇ ਵਪਾਰੀਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਥਾਣਾ ਸੋਹਾਣਾ ਦੇ ਐਸ.ਐਚ.ਓ. ਅਤੇ ਪੁਲੀਸ ਪਾਰਟੀ ਵੱਲੋਂ ਸੈਕਟਰ 99-100 ਵਾਲੀ ਸੜਕ ਤੇ ਗਸ਼ਤ ਦੌਰਾਨ ਜਦੋਂ ਪੁਲੀਸ ਪਾਰਟੀ ਸੈਕਟਰ-104 ਦੇ ਮੋੜ ਦੇ ਨੇੜੇ ਪੁੱਜੀ ਤਾਂ ਪੁਲੀਸ ਨੂੰ ਦੇਖ ਕੇ ਇੱਕ ਸਰਦਾਰ ਵਿਅਕਤੀ ਇੱਕ ਦਮ ਘਬਰਾ ਕੇ ਝਾੜੀਆਂ ਵਿੱਚ ਲੁਕ ਗਿਆ।
ਉਹਨਾਂ ਦੱਸਿਆ ਕਿ ਪੁਲੀਸ ਨੇ ਸ਼ੱਕ ਦੀ ਬਿਨ੍ਹਾ ਤੇ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਤੇ ਉਸ ਨੇ ਆਪਣਾ ਨਾਮ ਗੁਰਪ੍ਰੇਮ ਸਿੰਘ ਵਾਸੀ ਰਾਮਪੁਰਾ ਨਰੈਣਪੁਰਾ ਤਹਿਸੀਲ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਦੱਸਿਆ। ਇਸ ਵਿਅਕਤੀ ਦੀ ਤਲਾਸ਼ੀ ਲੈਣ ਤੇ ਉਸ ਦੀ ਪੈਂਟ ਦੀ ਸੱਜੀ ਜੇਬ ਵਿੱਚੋਂ 250 ਗ੍ਰਾਮ ਅਫੀਮ ਬਰਾਮਦ ਹੋਈ। ਉਹਨਾਂ ਦੱਸਿਆ ਕਿ ਇਸ ਸੰਬੰਧੀ ਗੁਰਪ੍ਰੇਮ ਸਿੰਘ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਦੀ ਧਾਰਾ 18-61-85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।