ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਤੰਬਾਕੂ ਰਹਿਤ ਦਿਵਸ ਮੌਕੇ ਰੈਲੀ-ਕਮ-ਵਾਕਥੌਨ ਕੱਢੀ ਗਈ।

ਨਵਾਂਸ਼ਹਿਰ- ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਮੈਂਬਰ ਸਕੱਤਰ ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਵੱਲੋਂ ਮਿਤੀ ਬੀ.ਏ.ਵੀ ਸਕੂਲ, ਤਹਿਸੀਲ ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ ਦੇ ਵਿਦਿਆਰਥੀਆਂ ਨਾਲ ਬਲਾਚੌਰ ਵਿਖੇ ਆਮ ਲੋਕਾਂ ਅਤੇ ਨੌਜਵਾਨ ਪੀੜ੍ਹੀ ਨੂੰ ਤਬਾਕੂ ਤੋਂ ਦੂਰ ਰਹਿਣ ਸਬੰਧੀ ਜਾਗਰੂਕਤਾ ਰੈਲੀ-ਕਮ-ਵਾਕਥੌਨ ਕੱਢੀ ਗਈ। ਇਸ ਰੈਲੀ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਪ੍ਰਿਆ ਸੂਦ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ।

ਇਸ ਮੌਕੇ ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਅਤੇ  ਸਾਰੇ ਨਿਆਂਇਕ ਅਧਿਕਾਰੀ  ਤੇ ਜਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲ ਦੇ ਪ੍ਰਿੰਸੀਪਲ, ਸਕੂਲ ਦੇ ਵਿਦਿਆਰਥੀ, ਜ਼ਿਲ੍ਹਾ ਨਵਾਸ਼ਹਿਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ. ਐੱਸ. ਐੱਸ ਕੁੰਦਰਾ ਅਤੇ ਬਾਰ ਮੈਂਬਰ ਅਤੇ  ਤਹਿਸੀਲ ਬਲਾਚੌਰ ਦੇ ਪ੍ਰਧਾਨ ਸ੍ਰੀ ਐੱਚ.ਐੱਸ ਸੈਣੀ ਅਤੇ ਬਾਰ ਮੈਂਬਰ ਹਾਜਰ ਸਨ।  ਇਸ ਤੋਂ ਇਲਾਵਾ ਇਸ ਰੈਲੀ ਵਿੱਚ ਦਫਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ,  ਅਧਿਆਪਕ ਸਹਿਬਾਨ, ਸਾਂਝ ਕੇਂਦਰ ਦੇ ਕਰਮਚਾਰੀ, ਬਲਾਚੌਰ ਦੇ ਨਿਵਾਸੀ ਤੇ ਪੈਰਾ ਲਿਗਲ ਵਲੰਟਈਅਰਾਂ ਵੱਲੋ ਵੀ ਭਾਗ ਲਿਆ ਗਿਆ। 
ਇਸ ਮੌਕੇ ਜਿਲ੍ਹਾਂ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਪ੍ਰਿਆ  ਵੱਲੋ ਕਿਹਾ ਗਿਆ ਕਿ ਇਸ ਰੈਲੀ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਤਬਾਕੂ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ। ਇਸ ਤੋ ਇਲਾਵਾ ਉਹਨਾਂ ਵੱਲੋ  ਯੁਵਾ ਪੀੜੀ ਨੂੰ ਸਦੇਸ਼ ਦਿੰਦੇ ਹੋਏ ਕਿਹਾ ਕਿ ਹਰ  ਇਕ  ਨੂੰ ਤਬਾਕੂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਮਾੜੀ ਸੰਗਤ ਤੋਂ  ਬਚਣਾ ਚਾਹੀਦਾ ਹੈ ਅਤੇ ਹੋਰ ਨਸ਼ਿਆ ਤੋ ਵੀ ਦੂਰ ਰਹਿਣਾ ਚਾਹੀਦਾ ਹੈ। 
ਨੌਜਵਾਨਾ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾ  ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਨੂੰ ਪਿਆਰ ਕਰਨਾ ਚਾਹੀਦਾ ਨਾ ਕਿ  ਨਸ਼ੇ ਨਾਲ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਅਸੀ ਸਾਰੇ ਆਸ ਕਰਦੇ ਹਾਂ ਕਿ  ਇਨ੍ਹਾਂ  ਛੋਟੇ ਛੋਟੇ ਉਪਰਾਲਿਆ ਨਾਲ ਸਮਾਜ ਵਿੱਚ ਵਧੀਆ  ਨਤੀਜੇ ਆਉਣਗੇ ਜਿਸ ਨਾਲ ਪੰਜਾਬ ਛੇਤੀ ਹੀ ਤਬਾਕੂ ਤੋਂ ਮੁਕਤੀ ਪਾ ਲਵੇਗਾ।