ਪਿਛਲੇ ਲੰਮੇ ਸਮੇਂ ਤੋਂ ਨਵਾਂਸ਼ਹਿਰ ਗੜ੍ਹਸ਼ੰਕਰ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
ਨਵਾਂਸ਼ਹਿਰ 28 ਫਰਵਰੀ - ਪਿਛਲੇ ਲੰਮੇ ਸਮੇਂ ਤੋਂ ਨਵਾਂਸ਼ਹਿਰ ਗੜ੍ਹਸ਼ੰਕਰ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |ਇਸ ਸੜਕ ਦੇ ਕਿਨਾਰਿਆਂ 'ਤੇ ਪਹਿਲਾਂ ਹੀ ਕੋਈ ਬਰਮ ਨਹੀਂ ਹੈ ਅਤੇ ਸੜਕ ਦੇ ਵਿਚਕਾਰ ਪਏ ਟੋਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਰਹੇ ਹਨ | .

ਭਾਰਤੀ ਜਨਤਾ ਪਾਰਟੀ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਡਾ: ਪੂਨਮ ਮਾਣਿਕ ਨੇ ਕਿਹਾ ਕਿ ਮੌਜੂਦਾ ਸਰਕਾਰ ਇੱਥੇ ਲੋਕਾਂ ਲਈ ਕੋਈ ਕੰਮ ਨਹੀਂ ਕਰ ਰਹੀ ਜਦਕਿ ਲੋਕਾਂ ਨੇ ਇਸ ਸਰਕਾਰ ਨੂੰ ਵੱਡੇ ਵਿਸ਼ਵਾਸ਼ ਨਾਲ ਵੋਟਾਂ ਪਾਈਆਂ ਹਨ |
ਉਨ੍ਹਾਂ ਕਿਹਾ ਕਿ ਇਸ ਸੜਕ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਇਸ ਸਮੱਸਿਆ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।