ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੀਵਾਨ ਹਾਲ ਦੀ ਉਸਾਰੀ ਦੀ ਕਾਰ ਸੇਵਾ ਦਾ ਸ਼ੁਭ ਅਰੰਭ ਕੀਤਾ ਗਿਆ
ਐਸ ਏ ਐਸ ਨਗਰ, 19 ਮਈ- ਅਮਰ ਸ਼ਹੀਦ ਜਥੇਦਾਰ ਬਾਬਾ ਹਰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤਾਂ ਦੀ ਸਹੂਲਤ ਲਈ ਬੇਸਮੈਂਟ ਸਮੇਤ ਦੀਵਾਨ ਹਾਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਇਸ ਕਾਰਜ ਦੀ ਅਰੰਭਤਾ ਲਈ ਸਵੇਰੇ ਸ੍ਰੀ ਸਹਿਜ পਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਵੱਲੋਂ ਸੰਗਤ ਦੇ ਜੈਕਾਰਿਆਂ ਦੀ ਗੂੰਜ ਨਾਲ ਨੀਂਹ ਪੱਥਰ ਰੱਖਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ. ਹਰਜਿੰਦਰ ਸਿੰਘ, ਸ. ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਆਧੁਨਿਕ ਸਹੂਲਤਾਂ ਵਾਲਾ ਇਹ ਦੀਵਾਨ ਹਾਲ ਬੇਸਮੈਂਟ ਸਮੇਤ 150 ਫੁੱਟ ਲੰਬਾਈ ਅਤੇ 130 ਫੁੱਟ ਚੌੜਾਈ ਵਾਲਾ ਹੈ।
ਇਸ ਮੌਕੇ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਸ. ਪਰਮਿੰਦਰ ਸਿੰਘ ਸੋਹਾਣਾ ਤੋਂ ਇਲਾਵਾ ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜਰ ਸਨ। ਮਿਠਾਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।