ਕਾਰਗਿਲ ਵਿੱਚ ਬਰਫਬਾਰੀ; ਸਕੂਲ ਤਿੰਨ ਦਿਨਾਂ ਲਈ ਬੰਦ ਕੀਤੇ

ਕਾਰਗਿਲ, 20 ਅਪਰੈਲ- ਲਦਾਖ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਲਗਾਤਾਰ ਦੂਜੇ ਦਿਨ ਬਰਫਬਾਰੀ ਕਾਰਨ ਕਾਰਗਿਲ ਵਿਚ ਆਮ ਜਨਜੀਵਨ ਪ੍ਰਭਾਵਿਤ ਹੋਇਆ। ਅਧਿਕਾਰੀਆਂ ਨੇ ਖਰਾਬ ਮੌਸਮ ਕਾਰਨ ਅਗਲੇ ਤਿੰਨ ਦਿਨਾਂ ਲਈ ਸਾਰੇ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਰਗਿਲ ਵਿੱਚ ਲਗਪਗ ਛੇ ਇੰਚ ਬਰਫਬਾਰੀ ਦਰਜ ਕੀਤੀ ਗਈ ਜਦੋਂਕਿ ਖੰਗਰਾਲ ਤੇ ਨੇੜਲੇ ਖੇਤਰਾਂ ਵਿੱਚ ਦੋ ਫੁੱਟ ਤਕ ਬਰਫ ਪਈ।

ਭਾਰੀ ਬਰਫ਼ਬਾਰੀ ਦੇ ਮੱਦੇਨਜ਼ਰ ਚੇਅਰਮੈਨ-ਕਮ-ਮੁੱਖ ਕਾਰਜਕਾਰੀ ਕੌਂਸਲਰ, ਐਲਏਐਚਡੀਸੀ ਕਾਰਗਿਲ ਮੁਹੰਮਦ ਜਾਫਰ ਅਖੂਨ ਨੇ ਅੱਜ ਜ਼ਿਲ੍ਹੇ ਭਰ ਵਿੱਚ ਬਰਫ਼ ਹਟਾਉਣ ਦੇ ਕਾਰਜਾਂ ਅਤੇ ਜ਼ਰੂਰੀ ਸੇਵਾਵਾਂ ਦੀ ਬਹਾਲੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਉਨ੍ਹਾਂ ਅਧਿਕਾਰੀਆਂ ਨੂੰ ਨੁਕਸਾਨ ਦੇ ਮੁਲਾਂਕਣ ਲਈ ਖਾਸ ਕਰਕੇ ਬਾਗਬਾਨੀ, ਜੰਗਲਾਤ, ਸਿੰਚਾਈ ਅਤੇ ਜਲ ਸਪਲਾਈ ਖੇਤਰਾਂ ਦੇ ਸਾਰੇ ਵਿਭਾਗਾਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀ ਨੇ ਕਿਹਾ ਕਿ ਸਾਰੇ ਉਪ-ਮੰਡਲ ਮੈਜਿਸਟਰੇਟਾਂ ਦਰਾਸ, ਸੰਕੂ, ਸ਼ਕਰ ਚਿਕਤਨ ਅਤੇ ਜ਼ਾਂਸਕਰ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਚੌਕਸ ਰਹਿਣ ਅਤੇ ਬਿਜਲੀ, ਸਿਹਤ ਸੰਭਾਲ ਅਤੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਪਾਣੀ ਵਿਚ ਫਸੇ ਸੈਲਾਨੀਆਂ ਦੀ ਸਹੂਲਤ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ ਆਪਣੇ ਖੇਤਰਾਂ ਵਿਚ ਜਾਣ ਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ।