ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੜਸ਼ੰਕਰ ਰੋਡ ਵਿਖੇ ਲਗਾਏ ਗਏ ਤੀਸਰੇ ਦੁੱਧ ਦੇ ਲੰਗਰ
ਨਵਾਂਸ਼ਹਿਰ- ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁੱਧ ਦੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸੋਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਅੱਜ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਵਿਖੇ ਬਾਹੜਾ ਇੰਜੀਨੀਅਰਜ ਦੇ ਸਹਿਯੋਗ ਨਾਲ ਉਹਨਾਂ ਦੀ ਸਰਗਵਾਸੀ ਮਾਤਾ ਸੁਰਜੀਤ ਕੌਰ ਦੀ ਯਾਦ ਅੰਦਰ ਸਮੁੱਚੇ ਬਾਹੜਾ ਪਰਿਵਾਰ ਵੱਲੋਂ ਤੀਸਰੇ ਦੁੱਧ ਦੇ ਲੰਗਰਾਂ ਦੀ ਸੇਵਾ ਵਿੱਚ ਯੋਗਦਾਨ ਪਾਏ ਗਏ।

ਸੋਸਾਇਟੀ ਵੱਲੋਂ ਇਸ ਤੋਂ ਪਹਿਲਾਂ ਮਾਛੀਵਾੜਾ ਸਾਹਿਬ ਵਿਖੇ 22 ਦਸੰਬਰ ਨੂੰ ਗੁਰਦੁਆਰਾ ਗਨੀ ਖਾਂ ਨਬੀ ਖਾਂ ਅਤੇ 23 ਦਸੰਬਰ ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਵੀ ਦੋਨੋਂ ਦਿਨ ਦੁੱਧ ਦੇ ਲੰਗਰ ਵੱਡੀ ਪੱਧਰ ਤੇ ਲਗਾਏ ਗਏ ਸਨ। ਉਹਨਾਂ ਦੱਸਿਆ ਕਿ ਸ਼ਹੀਦੀ ਸਾਕਿਆਂ ਨੂੰ ਸਮਰਪਿਤ ਇਸ ਲੜੀ ਦੌਰਾਨ ਚੌਥੇ ਦੁੱਧ ਦੇ ਲੰਗਰ ਫੱਟੀ ਬਸਤਾ ਚੌਕ ਵਿਖੇ 28 ਦਿਸੰਬਰ ਨੂੰ ਨਾਮਧਾਰੀ ਸੀਡ ਸਟੋਰ ਦੇ ਸਹਿਯੋਗ ਨਾਲ ਲਗਵਾਏ ਜਾ ਰਹੇ ਹਨ।
ਇਸੇ ਤਰ੍ਹਾਂ 29 ਦਸੰਬਰ ਨੂੰ ਮਿਊਸਪਲ ਪਬਲਿਕ ਪਾਰਕ ਵਿਖੇ ਪਾਰਕ ਮੈਨੇਜਮੈਂਟ ਕਮੇਟੀ ਵਲੋਂ ਵੀ ਸੁਸਾਇਟੀ ਦੇ ਸਹਿਯੋਗ ਨਾਲ ਦੁੱਧ ਦੇ ਪੰਜਵੇਂ ਲੰਗਰਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਨਾਂ ਲੰਗਰਾਂ ਦੌਰਾਨ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਵਲੋਂ ਆਪਣੇ ਪਰਿਵਾਰ ਦੀਆਂ ਦੇਸ਼ ਕੌਮ ਦੀ ਖਾਤਰ ਦਿੱਤੀਆਂ ਗਈਆਂ ਮਹਾਨ ਸ਼ਹਾਦਤਾਂ ਲਈ ਉਨਾਂ ਨੂੰ ਯਾਦ ਕੀਤਾ ਜਾਂਦਾ ਹੈ ਉੱਥੇ ਸੇਵਾ ਦੇ ਇਸ ਮਹਾਨ ਕੁੰਭ ਵਿਚ ਸੰਗਤਾਂ ਯੋਗਦਾਨ ਪਾ ਕੇ ਆਪਣੇ ਜੀਵਨ ਨੂੰ ਸਫਲ ਕਰਦੀਆਂ ਹਨ।
ਅੱਜ ਦੇ ਲੰਗਰਾਂ ਦੌਰਾਨ ਤਨ ਮਨ ਨਾਲ ਸੇਵਾ ਕਰਨ ਵਾਲਿਆਂ ਵਿਚ ਇੰਦਰਜੀਤ ਸਿੰਘ ਬਾਹੜਾ, ਜਸਵਿੰਦਰ ਸਿੰਘ ਸੈਣੀ, ਦੀਦਾਰ ਸਿੰਘ ਗਹੂੰਣ, ਉੱਤਮ ਸਿੰਘ ਸੇਠੀ, ਬਲਵੰਤ ਸਿੰਘ ਸੋਇਤਾ, ਜਗਦੀਪ ਸਿੰਘ, ਗਿਆਨ ਸਿੰਘ, ਪਰਮਜੀਤ ਸਿੰਘ ਮੂਸਾਪੁਰ, ਕੁਲਜੀਤ ਸਿੰਘ ਖਾਲਸਾ, ਭਾਈ ਮਨਜੀਤ ਸਿੰਘ, ਜਗਜੀਤ ਸਿੰਘ ਸੈਣੀ, ਪਰਮਿੰਦਰ ਸਿੰਘ ਕੰਵਲ, ਬਲਵੀਰ ਸਿੰਘ ਦੇਵਗਨ, ਕਰਮਜੀਤ ਸਿੰਘ ਸੋਢੀ, ਪਲਵਿੰਦਰ ਸਿੰਘ ਕਰਿਆਮ, ਮਹਿੰਦਰ ਪਾਲ, ਬਖਸ਼ੀਸ਼ ਸਿੰਘ, ਸਾਹਿਬ ਸਿੰਘ, ਇੰਦਰਜੀਤ ਸ਼ਰਮਾ, ਸੁਰਿੰਦਰ ਸਿੰਘ, ਗੁਰਬਖਸ਼ ਸਿੰਘ, ਲਛਮਣ ਸਿੰਘ, ਰਾਜਵਿੰਦਰ ਸਿੰਘ ਬਾਹੜਾ, ਬਲਵਿੰਦਰ ਸਿੰਘ ਉਸਮਾਨਪੁਰ, ਦਿਲਬਾਗ ਸਿੰਘ ਉਸਮਾਨਪੁਰ ਅਤੇ ਜਰਨੈਲ ਸਿੰਘ ਉਸਮਾਨਪੁਰ ਵੀ ਸ਼ਾਮਲ ਸਨ।