ਪਲਸ ਪੋਲੀਓ ਮੁਹਿੰਮ ਪ੍ਰਤੀ ਜਾਗਰੂਕਤਾ ਲਈ ਰਿਕਸ਼ਿਆਂ ਨੂੰ ਕੀਤਾ ਰਵਾਨਾ
ਪਟਿਆਲਾ, 1 ਮਾਰਚ - ਰਾਸ਼ਟਰੀ ਟੀਕਾਕਰਣ ਦਿਵਸ ਤਹਿਤ ਪਲਸ ਪੋਲੀਓ ਮੁਹਿੰਮ 3 ਤੋਂ 5 ਮਾਰਚ ਦੇ ਸਬੰਧ ਵਿਚ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਅੱਜ ਇਸ ਮੁਹਿੰਮ ਦੇ ਪ੍ਰਚਾਰ ਲਈ ਦਫਤਰ ਸਿਵਲ ਸਰਜਨ ਤੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰਿਕਸ਼ਿਆ ਦਾ ਪ੍ਰਬੰਧ ਸਿਹਤ ਵਿਭਾਗ ਵੱਲੋਂ ਵੱਖ-ਵੱਖ ਮੁਹੱਲਿਆਂ, ਸਲੱਮ ਏਰੀਆ, ਫੈਕਟਰੀ ਏਰੀਆ, ਕਲੋਨੀਆਂ ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪੋਲੀਓ ਮੁਹਿੰਮ ਦਾ ਪ੍ਰਚਾਰ ਕਰਨ ਲਈ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿਚ 0-5 ਸਾਲ ਤਕ ਦੇ ਸਾਰੇ 1,83,478 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਆਉਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ 03 ਮਾਰਚ ਦਿਨ ਐਤਵਾਰ ਨੂੰ ਜ਼ਿਲ੍ਹੇ ਵਿੱਚ ਜਗ੍ਹਾ ਜਗ੍ਹਾ ਬੱਚਿਆਂ ਨੂੰ ਦਵਾਈ ਪਿਆਉਣ ਲਈ 922 ਬੂਥ ਲਗਾਏ ਜਾਣਗੇ ਅਤੇ 32 ਟਰਾਂਜ਼ਿਟ ਪੁਆਇੰਟ ਬਣਾਏ ਜਾਣਗੇ। ਇਸ ਤੋਂ ਇਲਾਵਾ 25 ਮੋਬਾਇਲ ਟੀਮਾਂ ਵੀ ਬਣਾਈਆਂ ਗਈਆਂ ਹਨ, ਜਿਹੜੀਆਂ ਝੁੱਗੀ ਝੋਪੜੀਆਂ, ਮੈਰਿਜ ਪੈਲੇਸਾਂ, ਭੱਠਿਆਂ, ਪਥੇਰਾਂ, ਦਾਣਾਂ ਮੰਡੀਆਂ, ਸ਼ੈਲਰਾਂ ਤੇ ਉਸਾਰੀ ਅਧੀਨ ਇਮਾਰਤਾਂ ਵਿਚ ਰਹਿੰਦੇ ਮਜ਼ਦੂਰਾਂ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਆਉਣਗੀਆਂ। ਇਹਨਾਂ ਦੇ ਕੰਮ ਕਾਜ ਦੀ ਦੇਖਰੇਖ ਕਰਨ ਲਈ 194 ਸੁਪਰਵਾਈਜ਼ਰ ਲਗਾਏ ਗਏ ਹਨ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ ਨੇ ਅਪੀਲ ਕੀਤੀ ਕਿ ਮੁਹਿੰਮ ਦੌਰਾਨ ਲੋਕ ਆਪਣੇ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਨਾ-ਮੁਰਾਦ ਬਿਮਾਰੀ ਤੋਂ ਬਚਾਉਣ ਲਈ ਪੋਲੀਓ ਵੈਕਸੀਨ ਜ਼ਰੂਰ ਪਿਆਉਣ। ਉਹਨਾਂ ਦੱਸਿਆ ਕਿ 3 ਮਾਰਚ ਦਿਨ ਐਤਵਾਰ ਨੂੰ ਹਰੇਕ ਪਿੰਡ/ਸ਼ਹਿਰ, ਜਨਤਕ ਥਾਵਾਂ 'ਤੇ ਲੋੜ ਅਨੁਸਾਰ ਬੂਥ ਲਗਾਏ ਜਾਣਗੇ ਅਤੇ ਜੋ ਬੱਚੇ ਕਿਸੇ ਕਾਰਣ 3 ਮਾਰਚ ਨੂੰ ਇਹਨਾਂ ਬੂਥਾਂ 'ਤੇ ਬੂੰਦਾਂ ਪੀਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 4 ਤੇ 5 ਮਾਰਚ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਰੋਕੂ ਵੈਕਸੀਨ ਦੀਆਂ ਬੂੰਦਾਂ ਪਿਆਈਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ.ਜੇ ਸਿੰਘ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਸੁਨੰਦਾ, ਜ਼ਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਜਸਜੀਤ ਕੌਰ, ਗੀਤਾ ਰਾਣੀ , ਕੁਲਦੀਪ ਕੌਰ, ਜਸਪਾਲ ਕੌਰ ਅਤੇ ਹੋਰ ਸਟਾਫ ਹਾਜ਼ਰ ਸੀ ।