ਨਸ਼ਿਆਂ ਨੂੰ ਰੋਕਣ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ
ਐਸ ਏ ਐਸ ਨਗਰ, 30 ਅਕਤੂਬਰ- ਮੁਹਾਲੀ ਦੇ ਫੇਜ਼ 3ਬੀ 1ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿੱਚ ਸਾਂਝ ਕੇਂਦਰ ਸਬ ਡਿਵੀਜ਼ਨ ਨੰਬਰ ਇੱਕ ਦੇ ਇੰਚਾਰਜ ਏ ਐਸ ਆਈ ਰਣਬੀਰ ਸਿੰਘ ਦੀ ਅਗਵਾਈ ਵਿੱਚ ਸੈਮੀਨਾਰ ਕਰਵਾਇਆ ਗਿਆ।
ਐਸ ਏ ਐਸ ਨਗਰ, 30 ਅਕਤੂਬਰ- ਮੁਹਾਲੀ ਦੇ ਫੇਜ਼ 3ਬੀ 1ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿੱਚ ਸਾਂਝ ਕੇਂਦਰ ਸਬ ਡਿਵੀਜ਼ਨ ਨੰਬਰ ਇੱਕ ਦੇ ਇੰਚਾਰਜ ਏ ਐਸ ਆਈ ਰਣਬੀਰ ਸਿੰਘ ਦੀ ਅਗਵਾਈ ਵਿੱਚ ਸੈਮੀਨਾਰ ਕਰਵਾਇਆ ਗਿਆ।
ਸਾਂਝ ਕੇਂਦਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਨਸ਼ਿਆਂ ਨੂੰ ਰੋਕਣ ਬਾਰੇ ਅਤੇ ਨਸ਼ਾ ਨਾ ਕਰਨ ਬਾਰੇ ਡਾਕਟਰ ਕਵਲਪ੍ਰੀਤ ਕੌਰ ਨੇ ਨਸ਼ਿਆਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਨੇ ਟਰੈਫਿਕ ਬਾਰੇ ਅਤੇ ਸਾਂਝ ਕੇਂਦਰ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਕੋਈ ਵੀ ਨਸ਼ਾ ਕਰਦਾ ਜਾਂ ਵੇਚਦਾ ਹੈ ਤਾਂ ਇਸ ਦੀ ਗੁਪਤ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ। ਇਸ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਉਹਨਾਂ ਨੇ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਬਾਰੇ ਵੀ ਦੱਸਿਆ ਅਤੇ ਵਾਤਾਵਰਨ ਬਾਰੇ ਵੀ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ।
ਇਸ ਮੌਕੇ ਸਾਂਝ ਕੇਂਦਰ ਦੇ ਦੇ ਸਟਾਫ ਕਰਮਜੀਤ ਸਿੰਘ, ਸਾਂਝ ਕੇਂਦਰ ਕਮੇਟੀ ਮੈਂਬਰ ਆਰ ਪੀ ਵਾਲੀਆ, ਜਸਬੀਰ ਸਿੰਘ, ਪ੍ਰਦੀਪ ਸਿੰਘ, ਸਕੂਲ ਸਟਾਫ ਪ੍ਰਿੰਸੀਪਲ ਸਲਿੰਦਰ ਸਿੰਘ, ਕਿਰਨਦੀਪ ਕੌਰ, ਸੁਖਬੀਰ ਕੌਰ ਵੀ ਹਾਜ਼ਰ ਸਨ।