ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਬੱਸ ਭੇਂਟ
ਐਸ.ਏ.ਐਸ ਨਗਰ, 1 ਮਾਰਚ - ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਾਨੀ ਸੱਜਣ ਵੱਲੋਂ ਨਗਰ ਕੀਰਤਨ ਲਈ ਆਲੀਸ਼ਾਨ ਬੱਸ ਭੇਂਟ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਵਲੋਂ ਬੱਸ ਗੁਰਦੁਆਰਾ ਸਾਹਿਬ ਵਿਖੇ ਖੜੀ ਕਰਕੇ ਬੱਸ ਦੀਆਂ ਚਾਬੀਆਂ ਦਫ਼ਤਰ ਵਿਖੇ ਦਿੰਦੇ ਹੋਏ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਕਿ ਇਸ ਅਸਥਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਹੁੰਦਾ ਅਦਬ ਸਤਿਕਾਰ ਵੇਖ ਕੇ ਦਾਸ ਇਹ ਬੱਸ ਨਗਰ ਕੀਰਤਨ ਲਈ ਭੇਂਟ ਕਰਨਾ ਚਾਹੁੰਦਾ ਹੈ। ਉਹਨਾਂ ਦੱਸਿਆ ਕਿ ਦਾਨੀ ਸਜੱਣ ਵਲੋਂ ਬੱਸ ਤੇ ਲੱਗਣ ਵਾਲਾ ਸਾਰਾ ਸਮਾਨ ਲਗਵਾ ਕੇ ਦਿੱਤਾ ਗਿਆ ਹੈ।

ਉਹਨਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਤੇ ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 2 ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, 3 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਮਰਾਜੋ, ਮਹਿੰਦਰਾ ਜਾਇਲੋ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਾਰਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕ ਅੱਪ, 2 ਮਹਿੰਦਰਾ ਕੈਂਪਰ, ਮਹਿੰਦਰਾ ਯੁਟੀਲਿਟੀ, ਮਹਿੰਦਰਾ ਮਿਨੀ ਟਰੱਕ 3200, ਟਾਟਾ ਐਲ ਪੀ. ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ।