ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਵਿਭਾਗ ਵਿੱਚ ਕੀਤੀ ਰੈਲੀ

ਚੰਡੀਗੜ੍ਹ, 1 ਮਾਰਚ - ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਵਲੋਂ ਅੱਜ ਦੁਪਿਹਰ 1 ਵਜੇ ਸਿਵਲ ਸਕੱਤਰੇਤ ਦੀ ਸਤਵੀਂ ਮੰਜ਼ਿਲ ਤੇ ਵਿੱਤ ਵਿਭਾਗ ਦੇ ਹਾਲ ਵਿਖੇ ਜੋਰਦਾਰ ਰੈਲੀ ਕੀਤੀ।

ਚੰਡੀਗੜ੍ਹ, 1 ਮਾਰਚ - ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਵਲੋਂ ਅੱਜ ਦੁਪਿਹਰ 1 ਵਜੇ ਸਿਵਲ ਸਕੱਤਰੇਤ ਦੀ ਸਤਵੀਂ ਮੰਜ਼ਿਲ ਤੇ ਵਿੱਤ ਵਿਭਾਗ ਦੇ ਹਾਲ ਵਿਖੇ ਜੋਰਦਾਰ ਰੈਲੀ ਕੀਤੀ।

ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਝੂਠ ਮਾਰਨ ਅਤੇ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਵਿੱਚ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੂੰ ਵੀ ਪਿੱਛੇ ਛੱਡ ਗਈ ਹੈ। ਉਹਨਾਂ ਦੋਸ਼ ਲਗਾਇਆ ਕਿ ਆਪ ਪਾਰਟੀ ਨੇ ਪੰਜਾਬ ਦੀ ਸੱਤਾ ਤੇ ਕਾਬਜ ਹੋਣ ਲਈ ਮੁਲਾਜਮਾਂ ਨਾਲ ਕਈ ਵਾਅਦੇ ਕੀਤੇ ਸਨ ਅਤੇ ਮੁਲਾਜ਼ਮਾਂ ਦੀਆਂ ਰੈਲੀਆਂ ਵਿਚ ਸ਼ਾਮਿਲ ਹੋ ਕੇ ਬਾਕੀ ਰਾਜਨੀਤਕ ਪਾਰਟੀਆਂ ਤੇ ਦੋਸ਼ ਲਗਾਇਆ ਸੀ ਕਿ ਉਹ ਪੰਜਾਬ ਤੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀਆਂ ਹਨ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇਣ ਤੋਂ ਮੁਨਕਰ ਹਨ ਪਰੰਤੂ ਹੁਣ ਪੰਜਾਬ ਦੀ ਸੱਤਾ ਤੇ ਕਾਬਜ ਹੋ ਕੇ ਆਮ ਆਦਮੀ ਪਾਰਟੀ ਵੀ ਉਹ ਸਭ ਕੁੱਝ ਕਰ ਰਹੀ ਹੈ ਜੋ ਰਵਾਇਤੀ ਪਾਰਟੀਆਂ ਕਰਦੀਆਂ ਸਨ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁਲਾਜਮਾਂ ਦੀਆਂ ਮੁੱਖ ਮੰਗਾਂ ਜਿਹਨਾਂ ਵਿੱਚ ਪੁਰਾਣੀ ਪੈਨਸ਼ਨ ਬਹਾਲੀ, 15.01.2015 ਦਾ ਪੱਤਰ ਵਾਪਸ ਲੈਣਾ, ਜਿਹਨਾ ਮੁਲਾਜ਼ਮਾਂ ਨੂੰ ਪਦਉੱਨਤੀ ਤੇ 15 ਫੀਸਦੀ ਪੇਅ ਕਮਿਸ਼ਨ ਦਾ ਲਾਭ ਪ੍ਰਾਪਤ ਨਹੀਂ ਹੋਇਆ ਉਹਨਾਂ ਨੂੰ ਇਸ ਦਾ ਲਾਭ ਦੇਣਾ, ਡੀ. ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਪੇਅ ਕਮਿਸ਼ਨ ਦਾ ਸਾਡੇ ਚਾਰ ਸਾਲ ਦਾ ਬਕਾਇਆ ਰਲੀਜ਼ ਕਰਨਾ ਸ਼ਾਮਿਲ ਹੈ, ਜਿਊ ਦੀਆਂ ਤਿਊ ਹਨ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਹੱਕੀ ਮੰਗਾਂ ਵੱਲ ਜਲਦੀ ਧਿਆਨ ਨਾ ਦਿਤਾ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿਚ ਸਰਕਾਰ ਵਿਰੁੱਧ ਮੁਲਾਜ਼ਮ ਲਹਿਰ ਖੜੀ ਕਰ ਦਿੱਤੀ ਜਾਵੇਗੀ ਅਤੇ ਸਰਕਾਰ ਦੇ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਇਸ ਮੌਕੇ ਜੱਥੇਬੰਦੀ ਦੇ ਪ੍ਰਧਾਨ ਸ਼ੁਸ਼ੀਲ ਫੌਜੀ, ਜਨਰਲ ਸਕੱਤਰ ਸਾਹਿਲ ਸ਼ਰਮਾ, ਚੇਅਰਮੈਨ ਸੁਖਚੈਨ ਖਹਿਰਾ, ਵਿੱਤ ਸਕੱਤਰ ਮਿਥੁਨ ਚਾਵਲਾ, ਇੰਦਰਪਾਲ ਸਿੰਘ ਭੰਗੂ, ਜਗਦੀਪ ਸੰਗਰ, ਅਮਨਦੀਪ ਕੌਰ, ਨਵਪ੍ਰੀਤ ਸਿੰਘ, ਸੰਦੀਪ ਕੌਸ਼ਲ, ਸੰਦੀਪ ਕੁਮਾਰ, ਮਨਜੀਤ ਰੰਧਾਵਾ, ਕੁਲਵੰਤ ਸਿੰਘ, ਅਲਕਾ ਚੋਪੜਾ, ਜਸਬੀਰ ਕੌਰ, ਮਹੇਸ਼ ਚੰਦਰ ਆਦਿ ਮੁਲਾਜਮ ਆਗੂਆਂ ਨੇ ਸੰਬੋਧਨ ਕੀਤਾ।