ਗੁਰੂਦੁਆਰਾ ਐਕਟ ਦੀ ਧਾਰਾ 87 ਅਧੀਨ ਆਉਂਦੇ ਗੁਰੂਘਰਾਂ ਦੀਆਂ ਲੋਕਲ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ

ਐਸ ਏ ਐਸ ਨਗਰ, 10 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਿਲ੍ਹਾ ਜਥੇਬੰਦੀ ਵਲੋਂ ਜਿਲ੍ਹਾ ਪ੍ਰਧਾਨ ਸz. ਸੁਖਵਿੰਦਰ ਸਿੰਘ ਭਾਟੀਆ ਦੀ ਅਗਵਾਈ ਵਿੱਚ ਐਸ ਡੀ ਐਮ ਮੁਹਾਲੀ ਚੰਦਰ ਜੋਤੀ ਸਿੰਘ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਗੁਰਦੁਆਰਾ ਐਕਟ ਦੀ ਧਾਰਾ 87 ਅਧੀਨ ਆਉਂਦੇ ਗੁਰੂਘਰਾਂ ਦੀਆਂ ਲੋਕਲ ਪ੍ਰਬੰਧਕ ਕਮੇਟੀ ਦੀਆਂ 2005 ਤੋ ਰੋਕੀਆਂ ਗਈਆਂ ਚੋਣਾਂ ਤੁਰੰਤ ਕਰਵਾਈਆਂ ਜਾਣ।

ਐਸ ਏ ਐਸ ਨਗਰ, 10 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਿਲ੍ਹਾ ਜਥੇਬੰਦੀ ਵਲੋਂ ਜਿਲ੍ਹਾ ਪ੍ਰਧਾਨ ਸz. ਸੁਖਵਿੰਦਰ ਸਿੰਘ ਭਾਟੀਆ ਦੀ ਅਗਵਾਈ ਵਿੱਚ ਐਸ ਡੀ ਐਮ ਮੁਹਾਲੀ ਚੰਦਰ ਜੋਤੀ ਸਿੰਘ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਗੁਰਦੁਆਰਾ ਐਕਟ ਦੀ ਧਾਰਾ 87 ਅਧੀਨ ਆਉਂਦੇ ਗੁਰੂਘਰਾਂ ਦੀਆਂ ਲੋਕਲ ਪ੍ਰਬੰਧਕ ਕਮੇਟੀ ਦੀਆਂ 2005 ਤੋ ਰੋਕੀਆਂ ਗਈਆਂ ਚੋਣਾਂ ਤੁਰੰਤ ਕਰਵਾਈਆਂ ਜਾਣ।
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀ ਸਾਂਝੀ ਵਿਧਾਨਿਕ ਤੇ ਕਾਨੂੰਨੀ ਜ਼ਿੰਮੇਵਾਰੀ ਹੈ ਕਿ ਉਹ ਸਿੱਖ ਕੌਮ ਦੀ ਪਾਰਲੀਮੈਟ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਧਾਨਿਕ ਮਿਆਦ ਖਤਮ ਹੋਣ ਤੋਂ ਪਹਿਲੇ-ਪਹਿਲੇ ਸਹੀ ਸਮੇਂ ਉੱਤੇ ਚੋਣਾਂ ਕਰਵਾਉਣ ਪਰੰਤੂ ਬੀਤੇ 12 ਸਾਲਾਂ ਤੋਂ ਇਹ ਜਰਨਲ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ।
ਸz. ਭਾਟੀਆ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਇਸ ਵਿਸ਼ੇ ਉੱਤੇ ਨਿਰੰਤਰ ਆਵਾਜ਼ ਉਠਾਈ ਜਾਂਦੀ ਰਹੀ ਹੈ ਅਤੇ ਇਸ ਮੁੱਦੇ ਤੇ ਰੋਸ ਧਰਨੇ ਤੇ ਰੈਲੀਆਂ ਵੀ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰਾਂ ਤੇ ਗੁਰਦੁਆਰਾ ਚੋਣ ਕਮਿਸ਼ਨ ਨੇ ਗੁਰਦੁਆਰਾ ਐਕਟ ਦੀ ਧਾਰਾ 85 ਅਧੀਨ ਆੳਂੁਦੇ ਗੁਰੂਘਰਾਂ ਦੀ ਜਰਨਲ ਚੋਣ ਕਰਵਾਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵਾਸਤੇ ਨਵੀਆਂ ਵੋਟਾਂ 21 ਬਣਾਏ ਜਾਣ ਦੀ ਪ੍ਰਕਿਆ ਵੀ ਆਰੰਭ ਕੀਤੀ ਜਾ ਰਹੀ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਗੁਰਦੁਆਰਾ ਐਕਟ ਦੀ ਧਾਰਾ 87 (ਜਿਸ ਅਧੀਨ ਸੈਂਕੜੇ ਦੀ ਗਿਣਤੀ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਵਿੱਚ ਲੋਕਲ ਗੁਰਦੁਆਰਾ ਸਾਹਿਬਾਨ ਆਉਂਦੇ ਹਨ) ਦੀਆਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਚੋਣ ਕਰਵਾਉਣ ਦੀ ਜਿੰਮੇਵਾਰੀ ਹੈ ਵੀ ਸਰਕਾਰ ਦੀ ਹੈ ਪਰੰਤੂ ਇਹ ਚੋਣਾਂ ਬੀਤੇ 18 ਸਾਲਾਂ (ਸੰਨ 2005 ਤੋਂ) ਨਹੀਂ ਕਰਵਾਈਆਂ ਜਾ ਰਹੀਆਂ। ਪੱਤਰ ਵਿੱਚ ਕਿਹਾ ਗਿਆ ਹੈ ਕਿ ਐਸ. ਜੀ. ਪੀ. ਸੀ. ਦੀਆਂ ਜਰਨਲ ਚੋਣਾਂ ਕਰਵਾਉਣ ਦਾ ਕੰਮ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਅਤੇ ਉਸ ਵੱਲੋਂ ਹੁਕਮ ਹੋਣ ਉਪਰੰਤ ਵੀ ਪੰਜਾਬ ਸਰਕਾਰ ਅਤੇ ਗੁਰਦੁਆਰਾ ਚੋਣ ਕਮਿਸ਼ਨ ਅਗਲੇਰੀ ਕਾਰਵਾਈ ਕਰਵਾਉਂਦੇ ਹਨ ਜਦੋਂਕਿ ਧਾਰਾ 87 ਅਧੀਨ ਆਉਂਦੇ ਗੁਰੂਘਰਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰਨਾ ਤੇ ਪ੍ਰਬੰਧ ਕਰਨਾ ਕੇਵਲ ਤੇ ਕੇਵਲ ਪੰਜਾਬ ਸਰਕਾਰ ਦਾ ਅਧਿਕਾਰ ਖੇਤਰ ਹੈ ।
ਪੱਤਰ ਵਿੱਚ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਹੈ ਕਿ ਗੁਰਦੁਆਰਾ ਐਕਟ ਦੀ ਧਾਰਾ 87 ਅਧੀਨ ਆਉਦੇ ਗੁਰੂਘਰਾਂ ਦੀਆਂ ਚੋਣਾਂ ਦਾ ਅਮਲ ਆਰੰਭ ਕੀਤਾ ਜਾਵੇ ਅਤੇ ਇਹ ਚੋਣਾ ਤੁਰੰਤ ਕਰਵਾਈਆਂ ਜਾਣ।