ਗਿਆਨੀ ਦਿੱਤ ਸਿੰਘ ਜੀ ਦਾ ਜਨਮ ਦਿਨ ਮਨਾਇਆ ਗਿਆ
ਲੁਧਿਆਣਾ - ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਪਿੰਡ ਬੀਰਮੀ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਇੰਟਰਨੈਸ਼ਨਲ ਸੰਗਠਨ ਵੱਲੋਂ ਸਿੱਖ ਕੌਮ ਦੇ ਕੋਹੇਨੂਰ ਹੀਰੇ ਗਿਆਨੀ ਦਿੱਤ ਸਿੰਘ ਜੀ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ।
ਲੁਧਿਆਣਾ - ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਪਿੰਡ ਬੀਰਮੀ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਇੰਟਰਨੈਸ਼ਨਲ ਸੰਗਠਨ ਵੱਲੋਂ ਸਿੱਖ ਕੌਮ ਦੇ ਕੋਹੇਨੂਰ ਹੀਰੇ ਗਿਆਨੀ ਦਿੱਤ ਸਿੰਘ ਜੀ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ।
ਸੰਗਠਨ ਦੇ ਕੌਮੀ ਪ੍ਰਧਾਨ ਹਰਦੇਵ ਸਿੰਘ ਬੋਪਾਰਾਏ ਨੇ ਗਿਆਨੀ ਦਿੱਤ ਸਿੰਘ ਵਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਦੁਨੀਆਂ ਵਿੱਚ ਪੰਜਾਬੀ ਦੇ ਪਹਿਲੇ ਪ੍ਰੋਫੈਸਰ, ਗਿਆਨੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਪਹਿਲੇ ਵਿਦਿਆਰਥੀ, ਸਿੰਘ ਸਭਾ ਲਹਿਰ ਦੇ ਮੋਢੀ ,ਪੰਜਾਬੀ ਪੱਤਰਕਾਰੀ ਦੇ ਪਿਤਾਮਾ, 51 ਸਾਲ ਦੀ ਉਮਰ ਵਿੱਚ 52 ਕਿਤਾਬਾਂ ਦੇ ਲਿਖਾਰੀ, ਖਾਲਸਾ ਕਾਲਜ ਅੰਮ੍ਰਿਤਸਰ ਦੇ ਸੰਸਥਾਪਕ ਮੈਂਬਰ ਰਹਿ ਚੁੱਕੇ ਸਨ।
ਇਸ ਮੌਕੇ ਉਹਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵੀਰ ਸਿੰਘ ਹੈਡ ਗ੍ਰੰਥੀ, ਬਾਬਾ ਚਮਕੌਰ ਸਿੰਘ ਮੀਤ ਪ੍ਰਧਾਨ, ਸ਼ੇਰ ਸਿੰਘ, ਹਰਦੇਵ ਸਿੰਘ ਬੀਰਮੀ, ਰਾਮ ਕ੍ਰਿਸ਼ਨ ਸਿੰਘ, ਜਸਵੰਤ ਸਿੰਘ, ਕਰਤਾਰ ਸਿੰਘ, ਮੇਜਰ ਸਿੰਘ, ਬਲਵੀਰ ਸਿੰਘ ਬੀਰਾ ਤੇ ਗੁਰਮੀਤ ਸਿੰਘ ਇਆਲੀ ਆਦ ਹਾਜ਼ਰ ਸਨ।