ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼ਰਧਾਲੂਆਂ ਦੀ ਬੱਸ ਪਲਟੀ
ਸ਼੍ਰੀ ਖੁਰਾਲਗੜ੍ਹ ਸਾਹਿਬ ਜਾਂਦੇ ਹੋਏ ਸ਼ਰਧਾਲੂਆਂ ਨਾਲ ਭਰੀ ਇਕ ਬੱਸ ਦੇ ਪਲਟ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਸ ਬੱਸ 'ਚ ਵੱਡੀ ਗਿਣਤੀ 'ਚ ਸ਼ਰਧਾਲੂ ਮੌਜੂਦ ਸਨ, ਜਿਨ੍ਹਾਂ 'ਚੋਂ 12 ਦੇ ਕਰੀਬ ਲੋਕਾਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦੀ ਸੂਚਨਾ ਮਿਲੀ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਗੜ੍ਹਸ਼ੰਕਰ ਦੇ ਮੁਖੀ ਗੁਰਿੰਦਰਜੀਤ ਸਿੰਘ ਵੱਲੋਂ ਹਾਦਸੇ ਵਾਲੀ ਜਗ੍ਹਾ 'ਤੇ ਆਪਣੀ ਟੀਮ ਭੇਜ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਜ਼ਿਲ੍ਹਾ ਦੇ ਪਿੰਡ ਰਸੂਲਪੁਰ ਜੰਡੀ ਤੋਂ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਰੋਡ ਤੋਂ ਹੇਠਾਂ ਖੱਡ ਵੱਲ ਉਤਰ ਗਈ, ਜਿਸ ਕਾਰਨ ਬੱਸ ਪਲਟ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।