ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੋਗ ਦਿਵਸ - ਅਮਰਬੀਰ ਕੌਰ ਭੁੱਲਰ
ਹੁਸ਼ਿਆਰਪੁਰ- ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਅੱਜ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ, 2025 ਨੂੰ ਜ਼ਿਲ੍ਹਾ ਪੱਧਰ 'ਤੇ ਪੁਲਿਸ ਲਾਈਨ ਗਰਾਊਂਡ ਵਿਖੇ ਸਵੇਰੇ 5 ਵਜੇ ਤੋਂ 7 ਵਜੇ ਤੱਕ ਮਨਾਇਆ ਜਾਵੇਗਾ।

ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।ਉਨ੍ਹਾਂ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰੋਗਰਾਮ ਲਈ ਸਮੁੱਚੇ ਪ੍ਰਬੰਧ ਯਕੀਨੀ ਬਣਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਲਾਈਨ ਵਿਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗਾ ਕਰਵਾਇਆ ਜਾਵੇਗਾ ਅਤੇ ਯੋਗ ਆਸਣਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਕੱਠ ਦੀਆਂ ਤਿਆਰੀਆਂ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਪੀ.ਆਰ.ਟੀ.ਸੀ ਜਹਾਨ ਖੇਲਣ, ਬੀ.ਐਸ.ਐਫ ਕੈਂਪ ਖੜ੍ਹਕਾਂ ਸਮੇਤ ਸਾਰੇ ਵਿਭਾਗਾਂ ਦੇ ਮੁਖੀਆਂ, ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ, 2025 ਨੂੰ ਸਵੇਰੇ 5 ਵਜੇ ਪੁਲਿਸ ਲਾਈਨ ਗਰਾਊਂਂਡ ਹੁਸ਼ਿਆਰਪੁਰ ਪਹੁੰਚ ਕੇ ਵੱਡੀ ਗਿਣਤੀ ਵਿਚ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਹਿੱਸਾ ਲੈਣ।
ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਪਰਮਪ੍ਰੀਤ ਸਿੰਘ, ਡੀ.ਐਸ.ਪੀ ਮਨਪ੍ਰੀਤ ਸ਼ੀਮਾਰ, ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਪ੍ਰਦੀਪ ਸਿੰਘ, ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ ਯੋਗਸ਼ਾਲਾ ਮਾਧਵੀ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲਾਂ-ਕਾਲਜਾਂ ਦੇ ਨੁਮਾਇੰਦੇ ਮੌਜੂਦ ਸਨ।