ਸੰਤ ਬਾਬਾ ਓਮ ਪ੍ਰਕਾਸ਼ ਜੀ ਦੀ ਯਾਦ ਵਿੱਚ ਸਲਾਨਾ ਧਾਰਮਿਕ ਸਮਾਗਮ 6 ਅਕਤੂਬਰ ਦਿਨ ਐਤਵਾਰ ਨੂੰ
ਮਾਹਿਲਪੁਰ,4 ਅਕਤੂਬਰ - ਡੇਰਾ ਜੋਤ ਮਾਰਗੀਏ ਸੰਤ ਭਵਨ ਜੇਜੋ ਦੋਆਬਾ ਵਿਖੇ ਸਤਿਗੁਰੂ ਸੰਤ ਓਮ ਪ੍ਰਕਾਸ਼ ਜੀ ਦਾ ਸਾਲਾਨਾ ਭੰਡਾਰਾ 6 ਅਕਤੂਬਰ ਨੂੰ ਸੰਤ ਰਤਨ ਪ੍ਰਕਾਸ਼ ਜੀ ਦੀ ਅਗਵਾਈ ਵਿੱਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਪ੍ਰੇਮ ਤੇ ਸ਼ਰਧਾ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਰਾਮਪ੍ਰੀਤ ਤੇ ਬਾਬਾ ਪ੍ਰੇਮ ਪ੍ਰਕਾਸ਼ ਜੀ ਨੇ ਦੱਸਿਆ ਕਿ ਇਸ ਮੌਕੇ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਮਾਗਮ ਵਿੱਚ ਹਾਜ਼ਰ ਕੀਰਤਨੀ ਜਥੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਉਸ ਸਰਬ ਸ਼ਕਤੀਮਾਨ ਪਰਮਾਤਮਾ ਨਾਲ ਜੋੜਨਗੇ ਜੋ ਇਸ ਬ੍ਰਹਿਮੰਡ ਦੇ ਕਣ ਕਣ ਵਿੱਚ ਮੌਜੂਦ ਹੈ। ਇਸ ਤੋਂ ਬਾਅਦ ਸਮਾਗਮ ਵਿੱਚ ਪਹੁੰਚੇ ਸੰਤ ਮਹਾਂਪੁਰਸ਼ ਮਹਾਂਪੁਰਸ਼ਾਂ ਦੇ ਪਰਉਪਕਾਰੀ ਜੀਵਨ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਗੇ।
ਸਮਾਗਮ ਦੇ ਅਖੀਰ ਵਿੱਚ ਸੰਤ ਰਤਨ ਪ੍ਰਕਾਸ਼ ਜੀ ਸੰਗਤਾਂ ਨਾਲ ਪ੍ਰਵਚਨ ਕਰਨਗੇ ਅਤੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਨਗੇ। ਗੁਰੂ ਕਾ ਲੰਗਰ ਅਟੁੱਟ ਚੱਲੇਗਾ।