
ਪਟਿਆਲਾ ਦੀਆਂ ਸੜਕਾਂ ‘ਤੇ ਆਵਾਜਾਈ ਸੁਚਾਰੂ ਤੇ ਨਿਯਮਿਤ ਕਰਨ ਲਈ ਕਈ ਤਜਵੀਜ਼ਾਂ ‘ਤੇ ਹੋਈਆਂ ਵਿਚਾਰਾਂ
ਪਟਿਆਲਾ, 5 ਫਰਵਰੀ- ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਡਾ. ਰਜਤ ਓਬਰਾਏ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਬੈਠਕ ਮੌਕੇ ਸ਼ਹਿਰ ਦੀਆਂ ਸੜਕਾਂ ‘ਤੇ ਆਵਾਜਾਈ ਸੁਚਾਰੂ ਤੇ ਨਿਯਮਿਤ ਕਰਨ ਲਈ ਨਵੀਆਂ ਤਜਵੀਜ਼ਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਐਸ.ਪੀ. ਸਿਟੀ ਸਰਫਰਾਜ਼ ਆਲਮ, ਖੇਤਰੀ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਡਾ. ਰਜਤ ਓਬਰਾਏ ਨੇ ਦੱਸਿਆ ਕਿ ਬੈਠਕ ਦੌਰਾਨ ਇਹ ਵਿਚਾਰ ਕੀਤਾ ਗਿਆ ਕਿ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਭੀੜ ਨੂੰ ਰੋਕਣ ਲਈ ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤਕ ਹੈਵੀ ਵਾਹਨਾਂ ਦੀ ਆਵਾਜਾਈ ਉਪਰ ਰੋਕ ਲਗਾਉਣ ਦੀ ਤਜਵੀਜ਼ 'ਤੇ ਵਿਚਾਰ ਕੀਤਾ ਜਾਵੇਗਾ।
ਪਟਿਆਲਾ, 5 ਫਰਵਰੀ- ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਡਾ. ਰਜਤ ਓਬਰਾਏ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਬੈਠਕ ਮੌਕੇ ਸ਼ਹਿਰ ਦੀਆਂ ਸੜਕਾਂ ‘ਤੇ ਆਵਾਜਾਈ ਸੁਚਾਰੂ ਤੇ ਨਿਯਮਿਤ ਕਰਨ ਲਈ ਨਵੀਆਂ ਤਜਵੀਜ਼ਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਐਸ.ਪੀ. ਸਿਟੀ ਸਰਫਰਾਜ਼ ਆਲਮ, ਖੇਤਰੀ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਡਾ. ਰਜਤ ਓਬਰਾਏ ਨੇ ਦੱਸਿਆ ਕਿ ਬੈਠਕ ਦੌਰਾਨ ਇਹ ਵਿਚਾਰ ਕੀਤਾ ਗਿਆ ਕਿ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਭੀੜ ਨੂੰ ਰੋਕਣ ਲਈ ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤਕ ਹੈਵੀ ਵਾਹਨਾਂ ਦੀ ਆਵਾਜਾਈ ਉਪਰ ਰੋਕ ਲਗਾਉਣ ਦੀ ਤਜਵੀਜ਼ 'ਤੇ ਵਿਚਾਰ ਕੀਤਾ ਜਾਵੇਗਾ।
ਇਸਤੋਂ ਇਲਾਵਾ ਭੁਪਿੰਦਰਾ ਰੋਡ 'ਤੇ ਯੂ ਟਰਨ ਨੂੰ ਬੰਦ ਕਰਨ ਦੀ ਤਜਵੀਜ਼ ਵੀ ਘੋਖੀ ਜਾਵੇਗੀ। ਪਾਸੀ ਰੋਡ ਤੋਂ ਥਾਪਰ ਯੂਨੀਵਰਸਿਟੀ ਦੇ ਟੀ ਪੁਆਇੰਟ ਤਕ ਵਾਤਾਵਰਣ ਪਾਰਕ ਤੋਂ ਸਰਵਿਸ ਲੇਨ ਬਣਾਉਣ ਦੀ ਯੋਜਨਾ ਬਾਬਤ ਸਬੰਧਤ ਵਿਭਾਗਾਂ ਨਾਲ ਗੱਲਬਾਤ ਕਰਕੇ ਇਸ ਤਜਵੀਜ਼ ਨੂੰ ਘੋਖਿਆ ਜਾਵੇਗਾ।
ਡਾ. ਰਜਤ ਓਬਰਾਏ ਨੇ ਦੱਸਿਆ ਕਿ ਇਸੇ ਤਰ੍ਹਾਂ ਸ਼ਹਿਰ ਵਿੱਚ ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਸਿਟੀ ਸੈਂਟਰ ਦੀ ਪਾਰਕਿੰਗ ਬਾਰੇ ਨਗਰ ਸੁਧਾਰ ਟਰਸਟ ਨਾਲ ਰਾਬਤਾ ਕੀਤਾ ਜਾਵੇਗਾ ਅਤੇ ਸ਼ਹਿਰ ਵਿੱਚ ਹੋਰ ਪਾਰਕਿੰਗ ਥਾਂਵਾਂ ਦੀ ਤਲਾਸ਼ ਕੀਤੀ ਜਾਵੇਗੀ। ਬੈਠਕ ਮੌਕੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਅਤੇ ਬਬਨਦੀਪ ਸਿੰਘ ਵਾਲੀਆ, ਡੀਐਸਪੀ ਟ੍ਰੈਫਿਕ ਅੱਛਰੂ ਰਾਮ, ਐਕਸੀਅਨ ਲੋਕ ਨਿਰਮਾਣ ਪਿਯੂਸ਼ ਅਗਰਵਾਲ ਤੇ ਲੈਂਡ ਬਰਾਂਚ ਦੇ ਅਧਿਕਾਰੀ ਵੀ ਹਾਜ਼ਰ ਸਨ।
