ਪ੍ਰੋ (ਡਾ) ਕੁਲਵਰਨ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
ਮਾਹਿਲਪੁਰ, 11 ਮਾਰਚ:- ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਅੰਗਰੇਜ਼ੀ ਵਿਭਾਗ ਵਿੱਚ ਲਗਭਗ 21 ਸਾਲ ਪ੍ਰੋਫੈਸਰ ਵੱਜੋਂ ਸੇਵਾ ਨਿਭਾਅ ਕੇ ਸਾਲ 2018 ਵਿੱਚ ਸੇਵਾ ਮੁਕਤ ਹੋਏ ਪ੍ਰੋਫੈਸਰ ਡਾ ਕੁਲਵਰਨ ਸਿੰਘ ਕੱਲ ਆਪਣੇ ਜੱਦੀ ਪਿੰਡ ਫੁਗਲਾਣਾ (ਹੁਸ਼ਿਆਰਪੁਰ) ਵਿੱਚ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕੁਝ ਸਮੇਂ ਤੋਂ ਬੀਮਾਰ ਸਨ।

ਉਨਾਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਸਰਪ੍ਰਸਤ ਡਾ ਜੰਗ ਬਹਾਦਰ ਸਿੰਘ ਰਾਏ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਸਕੱਤਰ ਪ੍ਰੋ ਅਪਿੰਦਰ ਸਿੰਘ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਬੰਧੀ ਅੱਜ ਕਾਲਜ ਵਿਚ ਪ੍ਰਿੰ ਡਾ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ ਵੱਲੋਂ ਸ਼ੋਕ ਸਭਾ ਕੀਤੀ ਗਈ। ਇਸ ਮੌਕੇ ਪ੍ਰਿੰ ਪਰਵਿੰਦਰ ਸਿੰਘ ਅਤੇ ਸਟਾਫ ਸਕੱਤਰ ਪ੍ਰੋ ਦੇਵ ਕੁਮਾਰ ਨੇ ਕਿਹਾ ਕਿ ਪ੍ਰੋ ਕੁਲਵਰਨ ਸਿੰਘ ਇਕ ਵਧੀਆ ਅਧਿਆਪਕ ਅਤੇ ਸੰਵੇਦਨਸ਼ੀਲ ਇਨਸਾਨ ਸਨ ਜਿੰਨਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਵੱਲੋਂ ਪ੍ਰੋ ਕੁਲਵਰਨ ਸਿੰਘ ਦੇ ਪਰਿਵਾਰ ਨਾਲ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਗਿਆ।