ਭੂਰੀਵਾਲੇ ਮਾਲੇਵਾਲ ਦੀ ਪੰਚਾਇਤ ਨੂੰ ਲੋਕ ਸਭਾ ਮੈਂਬਰ ਵਲੋਂ ਭੇਜਿਆ ਤਿੰਨ ਲੱਖ ਰੁਪਏ ਦਾ ਚੈਕ ਜਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਦਿੱਤਾ

ਸੜੋਆ - ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਦੇ ਅਖਤਿਆਰੀ ਕੋਟੇ ਵਿੱਚੋਂ ਜਿਲ੍ਹਾ ਕਾਂਗਰਸ ਦੇ ਪ੍ਰਧਾਨ ਅਜੈ ਮੰਗੂਪੁਰ ਵਲੋਂ ਗ੍ਰਾਮ ਪੰਚਾਇਤ ਪਿੰਡ ਭੂਰੀਵਾਲੇ ਮਾਲੇਵਾਲ ਨੂੰ ਤਿੰਨ ਲੱਖ ਰੁਪਏ ਦੇ ਚੈਕ ਭੇਂਟ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਲਈ ਹਮੇਸ਼ਾਂ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਜੀ ਦੇ ਦੁਆਰਾ ਜੋ ਹਲਕੇ ਦੇ ਲੋਕਾਂ ਦੇ ਨਾਲ ਵਾਅਦੇ ਕੀਤੇ ਸਨ।

ਉਹਨਾਂ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਮੰਗੂਪੁਰ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਦੌਰਾਨ ਹਲਕੇ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਸੂਬੇ ਦੇ ਲੋਕਾਂ ਦੀ ਬਾਂਹ ਫੜ ਸਕਦੀ ਹੈ। ਪੰਜਾਬ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੀ ਨੀਤੀ ਦਾ ਜਵਾਬ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਮੌਜੂਦਾ ਸਰਕਾਰ ਨੂੰ ਜਰੂਰ ਦੇਣਗੇ। ਇਸ ਮੌਕੇ ਭੂਰੀਵਾਲੇ ਮਾਲੇਵਾਲ ਦੇ ਪਿੰਡ ਵਾਸੀਆਂ ਵਲੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਦਾ ਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਤਪਾਲ ਭੂੰਬਲਾ, ਸਾਬਕਾ ਸਰਪੰਚ ਓਮ ਪ੍ਰਕਾਸ਼ ਬੱਗਾ, ਕਾਲਾ ਪ੍ਰਧਾਨ, ਤੇਲੂ ਰਾਮ ਕਟਾਰੀਆ, ਪ੍ਰਕਾਸ਼ ਚੰਦ, ਵਾਸਦੇਵ ਭੂੰਬਲਾ, ਅੱਛਰ ਰਾਮ, ਕੁੰਦਨ ਲਾਲ ਤੇ ਤੇਲੂ ਰਾਮ ਮੁੱਲਾਂਪੁਰ ਆਦਿ ਸਮੂਹ ਪਿੰਡ ਵਾਸੀ ਤੇ ਪਤਵੰਤੇ ਹਾਜ਼ਰ ਸਨ।