
ਸਹਾਇਤਾ ਪ੍ਰਾਪਤ ਕਾਲਜਾਂ ਦੀ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵਲੋਂ ਡੀ. ਪੀ. ਆਈ. ਕਾਲਜਾਂ ਦੇ ਦਫ਼ਤਰ ਦੇ ਬਾਹਰ ਧਰਨਾ
ਐਸ ਏ ਐਸ ਨਗਰ, 15 ਦਸੰਬਰ - ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਅੱਜ 6 ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕਰਨ ਦੇ ਰੋਸ ਵਿੱਚ ਮੁਹਾਲੀ ਡੀ ਪੀ ਆਈ ਕਾਲਜਾਂ ਪੰਜਾਬ ਦੇ ਦਫ਼ਤਰ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ ਅਤੇ ਡੀ ਪੀ ਆਈ ਕਾਲਜਾਂ, ਪੰਜਾਬ ਸਰਕਾਰ ਤੇ ਵਿੱਤ ਵਿਭਾਗ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਐਸ ਏ ਐਸ ਨਗਰ, 15 ਦਸੰਬਰ - ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਅੱਜ 6 ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕਰਨ ਦੇ ਰੋਸ ਵਿੱਚ ਮੁਹਾਲੀ ਡੀ ਪੀ ਆਈ ਕਾਲਜਾਂ ਪੰਜਾਬ ਦੇ ਦਫ਼ਤਰ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ ਅਤੇ ਡੀ ਪੀ ਆਈ ਕਾਲਜਾਂ, ਪੰਜਾਬ ਸਰਕਾਰ ਤੇ ਵਿੱਤ ਵਿਭਾਗ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆ ਯੂਨੀਅਨ ਪ੍ਰਧਾਨ ਰਾਜੀਵ ਸ਼ਰਮਾ, ਜਨਰਲ ਸਕੱਤਰ ਜਗਦੀਪ ਸਿੰਘ, ਸਵਿੰਦਰ ਸਿੰਘ ਗੋਲਾ, ਰਵੀ ਮੈਣੀ, ਦੀਪਕ ਸ਼ਰਮਾ, ਮੈਡਮ ਨਿਰਮਲ ਕੌਰ, ਅਮਰੀਕ ਸਿੰਘ ਰਾਜਲਾ, ਪ੍ਰੇਮ ਸਿੰਘ ਸੁਪਰਡੈਂਟ ਨੇ ਕਿਹਾ ਕਿ ਸਰਕਾਰ ਨੇ 1 ਸਤੰਬਰ 1978 ਵਿਚ ਪੇ-ਪੈਰਿਟੀ ਸਬੰਧੀ ਇਹ ਐਲਾਨ ਕੀਤਾ ਸੀ ਕਿ ਸਰਕਾਰੀ ਕਾਲਜਾਂ ਦੇ ਨਾਨ ਟੀਚਿੰਗ ਸਟਾਫ਼ ਦੀ ਤਰਜ਼ ਉਤੇ ਹੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਕਰਮਚਾਰੀਆਂ ਨੂੰ ਵੀ ਪੇ-ਪੈਰਿਟੀ ਮਿਲੇਗਾ। ਪਰੰਤੂ ਸਰਕਾਰ ਵਲੋਂ ਸਰਕਾਰੀ ਕਾਲਜਾਂ ਦੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਤਾਂ ਪਿਛਲੇ 2 ਸਾਲਾਂ ਤੋਂ 6ਵੇਂ ਤਨਖ਼ਾਹ ਕਮਿਸ਼ਨ ਅਤੇ ਲਾਭ-ਭੱਤੇ ਦਿੱਤੇ ਜਾ ਰਹੇ ਹਨ, ਜਦਕਿ ਉਨ੍ਹਾਂ ਨਾਲ ਧੱਕਾ ਕਰਦਿਆਂ ਉਨ੍ਹਾਂ ਨੂੰ ਇਸ ਲਾਭ ਤੋਂ ਵਾਂਝਾ ਰੱਖਿਆ ਗਿਆ ਹੈ।
ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ 6ਵਾਂ ਪੇ-ਕਮਿਸ਼ਨ ਲਾਗੂ ਕਰਨ ਦੀ ਥਾਂ ਸਬੰਧਤ ਕਾਲਜਾਂ ਕੋਲੋਂ ਵਾਰ ਵਾਰ ਡਾਟੇ ਦੀ ਮੰਗ ਕਰਕੇ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਉਹ ਪੰਜਾਬ ਦੀ ਆਪ ਸਰਕਾਰ ਦੇ ਉਚੇਰੀ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨਾਲ ਵੀ ਮੀਟਿੰਗ ਕਰ ਚੁੱਕੇ ਹਨ, ਪਰ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਮਿਲਿਆ।
ਇਸ ਮੌਕੇ ਹਰਵਿੰਦਰ ਸਿੰਘ, ਸਰਬਜੀਤ ਸਿੰਘ, ਰਵਿੰਦਰ ਕੁਮਾਰ, ਰਵਿੰਦਰਜੀਤ ਸਿੰਘ ਵਿਰਕ, ਬਚਿੱਤਰ ਸਿੰਘ, ਤੇਜਿੰਦਰ ਸਿੰਘ ਸੀਨੀਅਰ ਲੈਕਚਰਾਰ, ਨਵਦੀਪ ਸਿੰਘ ਆਦਿ ਨੇ ਕਿਹਾ ਕਿ ਇਨ੍ਹਾਂ ਕਾਲਜਾਂ ਵਿਚ 2600 ਦੇ ਕਰੀਬ ਅਸਾਮੀਆਂ ਹਨ, ਜਿਨ੍ਹਾਂ ਵਿਚੋਂ ਸਿਰਫ਼ 825 ਮੁਲਾਜ਼ਮ ਹੀ ਕੰਮ ਕਰ ਰਹੇ ਹਨ, ਜਦਕਿ ਬਾਕੀ ਖਾਲੀ ਅਸਾਮੀਆਂ ਦੀ ਭਰਤੀ ਤੇ ਸਰਕਾਰ ਵਲੋਂ ਬੈਨ ਲਗਾਇਆ ਗਿਆ ਹੈ। ਇਸ ਮੌਕੇ ਆਗੂਆਂ ਵਲੋਂ ਡਿਪਟੀ ਡਾਇਰੈਕਟਰ ਕਾਮਨਾ ਗੁਪਤਾ ਨੂੰ ਆਪਣਾ ਮੰਗ ਪੱਤਰ ਸੌਂਪਿਆ ਗਿਆ।
ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੰਗ ਦੇ ਪ੍ਰਧਾਨ ਅਮਰੀਕ ਸਿੰਘ, ਮਨੋਜ ਪਾਂਡੇ, ਪਰਮਿੰਦਰ ਸਿੰਘ, ਡੀਏਵੀ ਕਾਲਜ ਚੰਡੀਗੜ੍ਹ ਦਾ ਨਾਨ ਟੀਚਿੰਗ ਸਟਾਫ਼, ਜਸਵਿੰਦਰ ਸਿੰਘ ਮਾਣਕੂ, ਨਵੀਨ ਪੁਰੀ, ਰਵਿੰਦਰਪਾਲ ਸਿੰਘ ਗੁਰਦੇਵ ਸਿੰਘ, ਪ੍ਰਦੀਪ ਸਿੰਘ, ਤੇਜਿੰਦਰ ਸਿੰਘ ਸੀਨੀਅਰ ਲੈਕਚਰਾਰ ਸਹਾਇਕ ਅਤੇ ਵੱਡੀ ਗਿਣਤੀ ਵਿੱਚ ਮੁਲਾਜਮ ਹਾਜਿਰ ਸਨ।
