ਭਾਜਪਾ ਵਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ

ਐਸ ਏ ਐਸ ਨਗਰ, 14 ਅਪ੍ਰੈਲ- ਭਾਜਪਾ ਮੰਡਲ 2 ਨੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਸ਼ਰਧਾਂਜਲੀ ਭੇਟ ਕਰਕੇ ਸਤਿਕਾਰ ਨਾਲ ਮਨਾਈ। ਇਸ ਮੌਕੇ ਫੇਜ਼ 3ਬੀ2 ਵਿੱਚ ਡਾ. ਭੀਮ ਰਾਓ ਅੰਬੇਡਕਰ ਇੰਸਟੀਚਿਊਟ ਵਿਖੇ ਆਯੋਜਿਤ ਕੀਤੇ ਗਏ ਸਮਾਗਮ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਕੁਝ ਮਹਾਨ ਵਿਅਕਤੀ ਹਨ ਜਿਨ੍ਹਾਂ ਨੇ ਸਮਾਜ ਦੀ ਦਿਸ਼ਾ ਅਤੇ ਹਾਲਤ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ। ਡਾ. ਭੀਮ ਰਾਓ ਅੰਬੇਡਕਰ ਇੱਕ ਅਜਿਹਾ ਨਾਮ ਹੈ, ਜਿਨ੍ਹਾਂ ਦਾ ਜੀਵਨ ਭਾਰਤ ਵਿੱਚ ਸਮਾਨਤਾ, ਆਜ਼ਾਦੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਸਮਰਪਿਤ ਸੀ।

ਮੰਡਲ 2 ਦੇ ਪ੍ਰਧਾਨ ਰਮਨ ਸੈਲੀ ਨੇ ਕਿਹਾ ਕਿ ਉਨ੍ਹਾਂ ਦੇ ਸਨਮਾਨ ਅਤੇ ਯਾਦ ਵਿੱਚ, 14 ਅਪ੍ਰੈਲ ਨੂੰ ਦੇਸ਼ ਭਰ ਵਿੱਚ ਅੰਬੇਡਕਰ ਜਯੰਤੀ ਵਜੋਂ ਮਨਾਇਆ ਜਾਂਦਾ ਹੈ। ਇਹ ਸਿਰਫ਼ ਇੱਕ ਵਿਅਕਤੀ ਦਾ ਜਨਮ ਦਿਨ ਨਹੀਂ ਹੈ, ਸਗੋਂ ਇੱਕ ਲਹਿਰ ਦੀ ਯਾਦ ਵੀ ਹੈ।
ਇਸ ਮੌਕੇ ਮੰਡਲ ਪ੍ਰਧਾਨ ਸੰਜੀਵ ਜੋਸ਼ੀ, ਅਨਿਲ ਕੁਮਾਰ ਗੁੱਡੂ, ਰਾਖੀ ਪਾਠਕ, ਜਸਮਿੰਦਰ ਪਾਲ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਚੰਦਰ ਸ਼ੇਖਰ, ਵੇਦ ਵਸ਼ਿਸ਼ਟ, ਅਨੀਤਾ ਜੋਸ਼ੀ, ਸੀਸਪਾਲ ਗਰਗ, ਪ੍ਰਦੀਪ ਸੋਨੀ, ਬੀਜੇਪੀ ਯੁਵਾ ਦੇ ਪ੍ਰਧਾਨ ਤਾਹਿਲ ਸ਼ਰਮਾ, ਅਭਿਸ਼ੇਕ ਸ਼ਰਮਾ, ਅਸਮਾਨ ਅਰੋੜਾ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ।