ਆਉਦੇਂ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ, 2025- ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਦੀ ਪ੍ਰਧਾਨਗੀ ਹੇਠ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਖਰੀਫ ਸੀਜ਼ਨ 2025-26 ਦੌਰਾਨ ਪੈਡੀ ਦੀ ਖਰੀਦ ਅਤੇ ਸਟੋਰੇਜ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਸਾਲ ਝੋਨੇ ਦਾ ਖਰੀਦ ਸੀਜ਼ਨ ਮਿਤੀ 16-09-2025 ਤੋਂ ਸ਼ੁਰੂ ਕਰਨ ਦੀ ਤਜ਼ਵੀਜ ਖੁਰਾਕ ਸਪਲਾਈ ਵਿਭਾਗ ਵਲੋਂ ਭਾਰਤ ਸਰਕਾਰ ਨੂੰ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ।
ਇਸ ਸਬੰਧੀ ਕਿਸਾਨਾਂ/ਜਿਮੀਦਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸੁੱਕਾ ਝੋਨਾ ਹੀ ਮੰਡੀਆ ਵਿੱਚ ਲੈ ਕੇ ਆਉਣ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ। ਇਸ ਸਬੰਧੀ ਜਿਲ੍ਹੇ ਦੇ ਸਮੂਹ ਆੜਤੀਏ ਭਾਈਚਾਰੇ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਪਣੀ ਆੜਤ ਤੇ ਆਉਣ ਵਾਲੇ ਹਰ ਕਿਸਾਨ/ਜਿਮੀਂਦਾਰ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਸਬੰਧੀ ਜਾਣੂ ਕਰਵਾਉਣ।
ਮੀਟਿੰਗ ਵਿੱਚ ਪਨਗ੍ਰੇਨ ਦੇ ਡਾ. ਨਵਰੀਤ, ਪੰਜਾਬ ਰਾਜ ਗੋਦਾਮ ਨਿਗਮ ਦੇ ਰਘਵੀਰ ਸਿੰਘ, ਪਨਸਪ ਦੇ ਪ੍ਰਵੀਨ ਜੈਨ, ਮਾਰਕਫੈੱਡ ਦੇ ਨਵਿਤਾ ਅਤੇ ਐੱਫ ਸੀ ਆਈ ਦੇ ਅਮਿਤ ਪੰਥ ਮੌਜੂਦ ਸਨ।