
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹੋਇਆ 100 ਪ੍ਰਤੀਸ਼ਤ ਗੰਦਗੀ ਮੁਕਤ ਚਾਹਵਾਨ ਸ਼੍ਰੇਣੀ ਵਿਚ ਸ਼ਾਮਿਲ
ਨਵਾਂਸ਼ਹਿਰ - ਸਵੱਛ ਭਾਰਤ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਆਈ ਏ ਐੱਸ ਦੀ ਯੋਗ ਅਗਵਾਈ ਹੇਠ, ਕਾਰਜਕਾਰੀ ਇੰਜਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਅਤੇ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਦੇ ਸਹਿਯੋਗ ਨਾਲ ODF + Aspiring ਦਾ ਦਰਜਾ(100 ਪ੍ਰਤੀਸ਼ਤ) ਪ੍ਰਾਪਤ ਕੀਤਾ ਗਿਆ ਹੈ।
ਨਵਾਂਸ਼ਹਿਰ - ਸਵੱਛ ਭਾਰਤ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਆਈ ਏ ਐੱਸ ਦੀ ਯੋਗ ਅਗਵਾਈ ਹੇਠ, ਕਾਰਜਕਾਰੀ ਇੰਜਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਅਤੇ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਦੇ ਸਹਿਯੋਗ ਨਾਲ ODF + Aspiring ਦਾ ਦਰਜਾ(100 ਪ੍ਰਤੀਸ਼ਤ) ਪ੍ਰਾਪਤ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂ.ਵਿ.), ਸਾਗਰ ਸੇਤੀਆ ਆਈ ਏ ਐੱਸ ਨੇ ਦੱਸਿਆ ਕਿ ODF + Aspiring ਮਹੀਨਾ ਦਸੰਬਰ 2023 ਵਿੱਚ ਜੋ 50 ਪ੍ਰਤੀਸ਼ਤ ਸੀ, ਉਸ ਨੂੰ ਮਹੀਨਾ ਫਰਵਰੀ 2024 ਤੱਕ 100 ਪ੍ਰਤੀਸ਼ਤ ਪ੍ਰਾਪਤ ਕਰ ਦਿੱਤਾ ਗਿਆ, ਜੋ ਕਿ ਇੱਕ ਵੱਡੀ ਉਪਲੱਬਧੀ ਹੈ। ਉਹਨਾਂ ਕਿਹਾ ਕਿ ਸਾਡਾ ਇਸ ਤੋਂ ਅਗਲਾ ਨਿਸ਼ਾਨਾ ਜਿਲ੍ਹੇ ਦੇ ਸਾਰੇ ਪਿੰਡਾਂ ਵਿਚ ਠੋਸ ਕੂੜਾ ਪ੍ਰਬੰਧਨ ਅਤੇ ਤਰਲ ਕੂੜਾ ਪ੍ਰਬੰਧਨ ਦੇ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹ ਕੇ ਜਿਲ੍ਹੇ ਨੂੰ ਮਾਡਲ ਜਿਲ੍ਹਾ ਬਣਾਉਣ ਦਾ ਹੈ।
ਵਧੀਕ ਡਿਪਟੀ ਕਮਿਸ਼ਨਰ (ਪੇਂ.ਵਿ.) ਨੇ ਦੱਸਿਆ ਕਿ ਜ਼ਿਲ੍ਹੇ ਦੇ 11 ਪਿੰਡ ਪਹਿਲਾਂ ਹੀ ਮਾਡਲ ਪਿੰਡ ਦਾ ਦਰਜਾ ਹਾਸਲ ਕਰ ਚੁੱਕੇ ਹਨ ਅਤੇ ਬਾਕੀ ਰਹਿੰਦੇ ਪਿੰਡਾਂ ਵਿਚ ਵੀ ਵੱਖ ਵੱਖ ਕੰਮ ਚੱਲ ਰਹੇ ਹਨ ਜੋ ਜਲਦ ਪੂਰੇ ਕੀਤੇ ਜਾਣਗੇ। ਉਹਨਾਂ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਪਿੰਡਾਂ ਵਿਚ ਠੋਸ ਕੂੜਾ ਪ੍ਰਬੰਧਨ ਦੇ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ, ਉਹਨਾਂ ਨੂੰ ਚਲਾਉਣ ਲਈ ਵਿਭਾਗ ਦੇ ਨੁਮਾਇੰਦਿਆਂ ਵੱਲੋਂ ਬਲਾਕ ਪੱਧਰ ਤੇ ਗ੍ਰਾਮ ਪੰਚਾਇਤਾਂ ਅਤੇ ਪਿੰਡ ਦੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੰਤਵ ਲਈ IEC Activities ਲਈ NGO's ਨਾਲ ਵੀ Tie-up ਕੀਤਾ ਗਿਆ ਹੈ। ਉਹਨਾਂ ਵਲੋਂ ਪਿੰਡਾਂ ਵਿਚ ਜਾਗਰੂਕਤਾ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂ.ਵਿ.), ਸਾਗਰ ਸੇਤੀਆ ਆਈ.ਏ.ਐਸ ਵਲੋਂ ਦੱਸਿਆ ਗਿਆ ਕਿ ਜਿਲ੍ਹੇ ਦੇ ਪਿੰਡਾਂ ਨੂੰ ਪਲਾਸਟਿਕ ਮੁਕਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਜਿਨ੍ਹਾਂ ਤਹਿਤ ਬਲਾਕ ਔੜ ਵਿਚ ਪਹਿਲਾ ਬਲਾਕ ਲੈਵਲ ਦਾ ਪਲਾਸਟਿਕ ਵੇਸਟ ਮੈਨੇਜਮੈਂਟ ਪ੍ਰੋਜੈਕਟ ਤਿਆਰ ਹੋ ਚੁੱਕਾ ਹੈ ਅਤੇ ਜਲਦ ਹੀ ਇਹ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਇਸ ਤਰਾਂ ਬਾਕੀ ਬਲਾਕਾਂ ਵਿਚ ਵੀ ਇਹ ਪ੍ਰੋਜੈਕਟ ਸਥਾਪਤ ਕੀਤੇ ਜਾਣਗੇ। ਸਵੱਛ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੇ ਪਿੰਡਾਂ ਨੂੰ ਸਾਫ ਸੁਥਰਾ ਬਣਾਉਣ ਅਤੇ ਇਸ ਸਥਿਤੀ ਨੂੰ ਬਰਕਰਾਰ ਰੱਖਣ ਲਈ ਬਾਕੀ ਸਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜਿਲ੍ਹਾ ਪ੍ਰਸ਼ਾਸਨ ਦੀ ਇਸ ਕੋਸ਼ਿਸ਼ ਵਿੱਚ ਪੂਰਾ ਸਹਿਯੋਗ ਕਰਨ।
