ਪ੍ਰਨੀਤ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ

ਪਟਿਆਲਾ, 13 ਮਾਰਚ - ਕਾਂਗਰਸ ਤੋਂ ਕਾਫ਼ੀ ਦੇਰ ਤੋਂ ਮੁਅੱਤਲ ਚਲੇ ਆ ਰਹੇ ਨੂੰ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਲਕੇ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਭਾਜਪਾ ਵੱਲੋਂ ਉਨ੍ਹਾਂ ਨੂੰ ਪਟਿਆਲਾ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਪਹਿਲਾਂ ਹੀ ਹੋ ਚੁੱਕਾ ਹੈ।

ਪਟਿਆਲਾ, 13 ਮਾਰਚ - ਕਾਂਗਰਸ ਤੋਂ ਕਾਫ਼ੀ ਦੇਰ ਤੋਂ ਮੁਅੱਤਲ ਚਲੇ ਆ ਰਹੇ  ਨੂੰ  ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਲਕੇ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ।  ਭਾਜਪਾ ਵੱਲੋਂ ਉਨ੍ਹਾਂ ਨੂੰ ਪਟਿਆਲਾ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਪਹਿਲਾਂ ਹੀ ਹੋ ਚੁੱਕਾ ਹੈ। ਅਮਰਿੰਦਰ ਸਿੰਘ ਦੀ ਬਦੌਲਤ ਪਟਿਆਲਾ ਸਾਲ 2022 ਤਕ ਕਾਂਗਰਸ ਦਾ ਗੜ੍ਹ ਰਿਹਾ। ਸੰਸਦ ਮੈਂਬਰ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਜਿੱਤੇ ਹਨ। 2021 ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ। ਪ੍ਰਨੀਤ ਕੌਰ ਨੇ ਵੀ ਕਰੀਬ ਡੇਢ ਸਾਲ ਤੋਂ ਕਾਂਗਰਸ ਪਾਰਟੀ ਤੋਂ ਦੂਰੀ ਬਣਾ ਰੱਖੀ ਸੀ।