ਸੰਤੋਸ਼ ਕਟਾਰੀਆ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਲਈ ਪੀਣ ਵਾਲੇ ਪਾਣੀ ਲਈ ਲਾਈਨਾਂ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਬਲਾਚੌਰ - ਨਗਰ ਕੌਂਸਲ ਬਲਾਚੌਰ ਦੇ ਕਿਸੇ ਵੀ ਵਾਰਡ ਦੇ ਕਿਸੇ ਵੀ ਹਿੱਸੇ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਵਾਰਡ ਨੰਬਰ 13 ਵਿਖੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਲਈ ਪੀਣ ਵਾਲੇ ਪਾਣੀ ਲਈ ਲਾਈਨਾਂ/ਪਾਈਪਾਂ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਸਮੇ ਕੀਤਾ। ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਬਲਾਚੌਰ ਦੇ ਕਿਸੇ ਵੀ ਵਾਰਡ ਨੂੰ ਮੁੱਢਲੀਆਂ ਸਹੂਲਤਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ।

ਬਲਾਚੌਰ - ਨਗਰ ਕੌਂਸਲ ਬਲਾਚੌਰ ਦੇ ਕਿਸੇ ਵੀ ਵਾਰਡ ਦੇ ਕਿਸੇ ਵੀ ਹਿੱਸੇ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਵਾਰਡ ਨੰਬਰ 13 ਵਿਖੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਲਈ ਪੀਣ ਵਾਲੇ ਪਾਣੀ ਲਈ ਲਾਈਨਾਂ/ਪਾਈਪਾਂ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਸਮੇ ਕੀਤਾ। ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਬਲਾਚੌਰ ਦੇ ਕਿਸੇ ਵੀ ਵਾਰਡ ਨੂੰ ਮੁੱਢਲੀਆਂ ਸਹੂਲਤਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਗਰ ਉਹਨਾਂ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਤੁਸੀਂ ਮੇਰੇ ਦਫਤਰ ਨਾਲ ਰਾਬਤਾ ਕਾਇਮ ਕਰ ਸਕਦੇ ਹੋ ਅਤੇ ਉਸ ਸਮੱਸਿਆ ਨੂੰ ਮੈਂ ਪਹਿਲ ਦੇ ਆਧਾਰ ਤੇ ਹੱਲ ਕਰਾਂਗੀ। ਉਹਨਾਂ ਦੱਸਿਆ ਕਿ ਇਸ ਕੰਮ ਤੇ ਲਗਭਗ 5-65 ਕਰੋੜ ਦੀ ਲਾਗਤ ਆਵੇਗੀ। ਜਿਸ ਨਾਲ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਇਸ ਮੌਕੇ ਤੇ ਐਸ ਡੀ ਓ ਰਣਜੀਤ ਸਿੰਘ, ਜੂਨੀਅਰ ਇੰਜੀਨੀਅਰ ਮੁਖਤਿਆਰ ਸਿੰਘ, ਹਰਵਿੰਦਰ ਕੌਰ ਸਿਆਣ, ਜਸਵਿੰਦਰ ਸਿੰਘ ਸਿਆਣ, ਰਣਬੀਰ ਸਿੰਘ ਧਾਲੀਵਾਲ, ਪ੍ਰਵੀਨ ਪੁਰੀ, ਰਾਮਾ ਧੀਮਾਨ, ਰਾਮ ਪਾਲ ਮਹੈਸ਼ੀ, ਬਲਦੇਵ ਰਾਜ, ਨਿਰਮਲਾ ਰਾਣੀ, ਬਲਦੇਵ ਸਿੰਘ ਫੌਜੀ, ਯਸ਼ਪਾਲ ਸਿੰਘ, ਰਘਵੀਰ ਸਿੰਘ, ਗੁਰਚਰਨ ਸਿੰਘ, ਗਿਆਨ ਚੰਦ, ਅਵਤਾਰ ਸਿੰਘ, ਸੁਖਦੇਵ ਸਿੰਘ, ਦਿਲਬਾਗ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਸਿੰਘ, ਨੱਥੂ ਲਾਲ, ਸਾਬੀ ਸਿੰਘ, ਦਿਲਜੀਤ ਸਿੰਘ ਤੇ ਸਰਬਜੀਤ ਸਿੰਘ ਆਦਿ ਹਾਜ਼ਰ ਸਨ।