
ਇੰਡੀਅਨ ਹਿਸਟਰੀ ਕਾਂਗਰਸ ਦਾ 83ਵਾਂ ਸੈਸ਼ਨ ਸੰਪੰਨ, 1300 ਤੋਂ ਵੱਧ ਡੈਲੀਗੇਟ ਹੋਏ ਸ਼ਾਮਲ
ਪਟਿਆਲਾ, 31 ਦਸੰਬਰ- ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ 'ਇੰਡੀਅਨ ਹਿਸਟਰੀ ਕਾਂਗਰਸ' ਦਾ 83ਵਾਂ ਸੈਸ਼ਨ ਬੀਤੀ ਰਾਤ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਸਥਾਨਕ ਸਕੱਤਰ ਪ੍ਰੋ. ਮੁਹੰਮਦ ਇਦਰੀਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਸ਼ਨ ਦੌਰਾਨ ਪ੍ਰਮੁੱਖ ਇਤਿਹਾਸਕਾਰਾਂ, ਵਿਦਵਾਨਾਂ ਅਤੇ ਖੋਜੀਆਂ ਸਮੇਤ 1300 ਤੋਂ ਵੱਧ ਡੈਲੀਗੇਟਸ ਨੇ ਸ਼ਮੂਲੀਅਤ ਕੀਤੀ।
ਪਟਿਆਲਾ, 31 ਦਸੰਬਰ- ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ 'ਇੰਡੀਅਨ ਹਿਸਟਰੀ ਕਾਂਗਰਸ' ਦਾ 83ਵਾਂ ਸੈਸ਼ਨ ਬੀਤੀ ਰਾਤ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਸਥਾਨਕ ਸਕੱਤਰ ਪ੍ਰੋ. ਮੁਹੰਮਦ ਇਦਰੀਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਸ਼ਨ ਦੌਰਾਨ ਪ੍ਰਮੁੱਖ ਇਤਿਹਾਸਕਾਰਾਂ, ਵਿਦਵਾਨਾਂ ਅਤੇ ਖੋਜੀਆਂ ਸਮੇਤ 1300 ਤੋਂ ਵੱਧ ਡੈਲੀਗੇਟਸ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਇਹ ਸੈਸ਼ਨ ਪ੍ਰੋ. ਗੌਤਮ ਸੇਨਗੁਪਤਾ, ਜਨਰਲ ਪਰੈਜ਼ੀਡੈਂਟ, ਇੰਡੀਅਨ ਹਿਸਟਰੀ ਕਾਂਗਰਸ ਅਤੇ ਸਕੱਤਰ ਪ੍ਰੋ. ਨਦੀਮ ਅਲੀ ਰਿਜ਼ਵੀ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸੈਸ਼ਨ ਦੌਰਾਨ ਪ੍ਰੋ. ਯੋਗੇਸ਼ ਸਨੇਹੀ ਵੱਲੋਂ 'ਮਿਸ਼ਰਾ ਮੈਮੋਰੀਅਲ ਲੈਕਚਰ' ਦਿੱਤਾ ਗਿਆ। ਪ੍ਰੋ. ਇਦਰੀਸ ਨੇ ਦੱਸਿਆ ਕਿ ਪ੍ਰੋਫੈਸਰ ਇਰਫਾਨ ਹਬੀਬ ਨੇ ਪੰਜਾਬ ਦੇ ਲੰਬੇ ਇਤਿਹਾਸ ਦੀ ਪੜਚੋਲ ਕਰਦੇ ਹੋਏ ਆਨਲਾਈਨ ਵਿਧੀ ਰਾਹੀਂ ਮੁੱਖ ਭਾਸ਼ਣ ਦਿੱਤਾ। ਇਸੇ ਤਰ੍ਹਾਂ ਪ੍ਰੋਫੈਸਰ ਇੰਦੂ ਬੰਗਾ ਸਮੇਤ ਕਈ ਪ੍ਰਮੁੱਖ ਇਤਿਹਾਸਕਾਰਾਂ ਨੇ ਵੀ ਪੰਜਾਬ ਦੇ ਅਤੀਤ ਅਤੇ ਵਰਤਮਾਨ ਬਾਰੇ ਪੈਨਲ ਵਿੱਚ ਮਹੱਤਵਪੂਰਨ ਨੁਕਤੇ ਸਾਹਮਣੇ ਲਿਆਂਦੇ।
ਉਨ੍ਹਾਂ ਦੱਸਿਆ ਕਿ ਇਤਿਹਾਸਕ ਖੋਜ ਵਿੱਚ ਕਲਾਤਮਕ ਪ੍ਰਤੀਨਿਧਤਾਵਾਂ ਦੀ ਵਰਤੋਂ ਬਾਰੇ ਇੱਕ ਵਿਸ਼ੇਸ਼ ਸਿੰਪੋਜ਼ੀਅਮ ਦਾ ਵੀ ਆਯੋਜਨ ਕੀਤਾ ਗਿਆ। ਸਿੰਪੋਜ਼ੀਅਮ ਦੇ ਬੁਲਾਰਿਆਂ ਵਿੱਚ ਦਿੱਲੀ ਯੂਨੀਵਰਸਿਟੀ ਤੋਂ ਪ੍ਰੋਫੈਸਰ ਸੀਮਾ ਬਾਵਾ, ਪੱਛਮੀ ਬੰਗਾਲ ਸਟੇਟ ਯੂਨੀਵਰਸਿਟੀ ਤੋਂ ਪ੍ਰੋਫੈਸਰ ਉਰਵੀ ਮੁਖੋਪਾਧਿਆਏ ਅਤੇ ਡਾ. ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ, ਰੋਹਤਕ ਤੋਂ ਅੰਜਲੀ ਦੁਹਾਨ ਨੇ ਥੀਮ ਨਾਲ ਸਬੰਧਤ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ। ਅੰਤਿਮ ਦਿਨ ਬਿਜ਼ਨਿਸ ਮੀਟਿੰਗ ਹੋਈ, ਜਿਸ ਦੌਰਾਨ ਭਾਰਤੀ ਇਤਿਹਾਸ ਕਾਂਗਰਸ ਦੇ 84ਵੇਂ ਸੈਸ਼ਨ ਲਈ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਗਿਆ।
