ਕੰਨਿਆਂ ਸਕੂਲ ਰਾਹੋਂ ਵਿਖੇ ਸਵੀਪ ਗਤੀਵਿਧੀਆਂ ਅਧੀਨ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ ਵਲੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਵਿਖੇ ਸਵੇਰ ਦੀ ਸਭਾ ਦੌਰਾਨ ਵਿਦਿਆਰਥਣਾਂ ਅਤੇ ਸਮੂਹ ਹਾਜ਼ਰ ਸਟਾਫ ਨੂੰ ਆਗਾਮੀ ਲੋਕ ਸਭਾ ਚੋਣਾਂ 2024 ਸੰਬੰਧੀ ਭਾਰਤ ਚੋਣ ਕਮਿਸ਼ਨ ਦੇ ਨਾਅਰੇ “ਇਸ ਬਾਰ 70 ਪਾਰ”ਦੇ ਮਿਸ਼ਨ ਸੰਬੰਧੀ ਜਾਗਰੂਕ ਕੀਤਾ।

ਨਵਾਂਸ਼ਹਿਰ - ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ  ਵਲੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਵਿਖੇ ਸਵੇਰ ਦੀ ਸਭਾ ਦੌਰਾਨ ਵਿਦਿਆਰਥਣਾਂ ਅਤੇ ਸਮੂਹ ਹਾਜ਼ਰ ਸਟਾਫ ਨੂੰ ਆਗਾਮੀ ਲੋਕ ਸਭਾ ਚੋਣਾਂ 2024 ਸੰਬੰਧੀ ਭਾਰਤ ਚੋਣ ਕਮਿਸ਼ਨ ਦੇ ਨਾਅਰੇ “ਇਸ ਬਾਰ 70 ਪਾਰ”ਦੇ  ਮਿਸ਼ਨ ਸੰਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਅਠਾਰਾਂ ਸਾਲ ਦੀ ਉਮਰ ਹੋਣ ਤੇ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਬਿਨ੍ਹਾਂ  ਕਿਸੇ ਲਾਲਚ, ਡਰ, ਦਬਾਅ ਅਤੇ ਜਾਤੀ, ਧਰਮ, ਲਿੰਗ ਤੋਂ ਉਪੱਰ ਉੱਠ ਕੇ ਆਪਣੇ ਕੀਮਤੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ 75% ਫੀਸਦੀ ਵੋਟਰ ਟਰਨਆਊਟ ਤੋਂ ਉਪੱਰ ਲੈ ਕੇ ਜਾਣਾ ਹੈ।ਇਸ ਮੌਕੇ ਉਨ੍ਹਾਂ ਨੇ ਆਨਲਾਈਨ ਮਾਧਿਅਮ ਰਾਹੀਂ ਵੋਟ ਅਪਲਾਈ ਕਰਨ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ।ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਸ ਵੋਟ ਦੀ ਕੀਮਤ ਅਣਮੁੱਲੀ ਹੈ ਕਿਉਂਕਿ ਇਸ ਅਧਿਕਾਰ ਨੂੰ ਹਾਸਲ ਕਰਨ ਲਈ ਸਾਡੇ ਵਡੇਰਿਆਂ ਨੇ ਬਹੁਤ ਕੁਰਬਾਨੀਆਂ ਕੀਤੀਆਂ ਹਨ।ਇਸ ਮੌਕੇ ਅਜੀਤ ਸਿੰਘ, ਗੁਰਸ਼ਰਨਦੀਪ, ਸੁਖਮਿੰਦਰ ਕੌਰ, ਰਾਜਨ ਰਾਣਾ, ਹਰਜਿੰਦਰ ਲਾਲ, ਚਰਨਜੀਤ ਸਿੰਘ, ਗਗਨਪ੍ਰੀਤ ਕੌਰ, ਸਤਿੰਦਰ ਕੌਰ, ਸੰਦੀਪ ਕੌਰ, ਜਸਵਿੰਦਰ ਕੌਰ ,ਅਲਕਾ ਅਰੋੜਾ, ਗੁਰਮੀਤ ਸਿੰਘ, ਸੋਨਾ ਸ਼ਰਮਾ, ਸੰਗੀਤਾ ਰਾਣੀ, ਰੇਨੂੰ, ਰਣਜੀਤ ਕੌਰ, ਜਸਵੀਰ ਰਾਜ, ਸੰਜੀਵ ਕੁਮਾਰ ਆਦਿ ਹਾਜ਼ਰ ਸਨ।