
ਪਲੇਸਮੈਂਟ ਕੈਂਪ ਦੌਰਾਨ 31 ਉਮੀਦਵਾਰਾਂ ਨੇ ਲਿਆ ਭਾਗ - ਸੰਜੀਵ ਕੁਮਾਰ
ਨਵਾਂਸ਼ਹਿਰ - ਡਿਪਟੀ ਕਮਿਸ਼ਨਰ—ਕਮ—ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ ਲਈ ਬਿਊਰੋ ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਨਵਾਂਸ਼ਹਿਰ - ਡਿਪਟੀ ਕਮਿਸ਼ਨਰ—ਕਮ—ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ ਲਈ ਬਿਊਰੋ ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਹੈਲਥ ਕੇਅਰ ਕੰਪਨੀ ਦੇ ਨੁਮਾਇੰਦਿਆਂ ਵਲੋਂ ਵੈਲਨੈੱਸ ਐਡਵਾਈਜ਼ਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 31 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ। ਨਿਯੋਜਕ ਵੱਲੋਂ 23 ਉਮੀਦਵਾਰਾਂ ਨੂੰ ਵੈਲਨੈਸ ਐਡਵਾਈਜ਼ਰ ਦੀਆਂ ਅਸਾਮੀਆਂ ਲਈ ਸ਼ਾਰਟਲਿਸਟ ਕੀਤਾ ਗਿਆ। ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਜ਼ਿਲ੍ਹੇ ਦੇ ਵੱਖ—ਵੱਖ ਉਦਯੋਗਿਕ ਯੂਨਿਟਾਂ ਅਤੇ ਸੇਵਾ ਖੇਤਰ ਦੇ ਨਿਯੋਜਕਾਂ ਨਾਲ ਤਾਲਮੇਲ ਕਰਕੇ ਪਲੇਸਮੈਂਟ ਕੈਂਪਾਂ ਦੇ ਆਯੋਜਨ ਕੀਤੇ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਇਆ ਜਾ ਸਕੇ। ਇਸ ਮੌਕੇ ਪਲੇਸਮੈਂਟ ਅਫ਼ਸਰ ਅਮਿਤ ਕੁਮਾਰ, ਹਿਨਾ ਭਾਟੀਆ ਯੰਗ ਪ੍ਰੋਫੈਸ਼ਨਲ ਹਾਜ਼ਰ ਸਨ।
