
ਮੁੱਖ ਮੰਤਰੀ ਭਗਵੰਤ ਮਾਨ ਨੇ ਬੱਲੋਵਾਲ ਸੌਂਖੜੀ ਵਿਖੇ ਸਰਕਾਰੀ ਖੇਤੀਬਾੜੀ ਕਾਲਜ ਦਾ ਉਦਘਾਟਨ ਕੀਤਾ
ਬਲਾਚੌਰ - ਹਲਕਾ ਬਲਾਚੌਰ ਦੇ ਪਿੰਡ ਬੱਲੋਵਾਲ ਸੌਂਖੜੀ ਵਿਖੇ ਸਥਾਪਿਤ ਸਰਕਾਰੀ ਖੇਤੀਬਾੜੀ ਕਾਲਜ ਦਾ ਉਦਘਾਟਨ ਮਾਣਯੋਗ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਜੀ ਦੇ ਕਰ ਕਮਲਾ ਨਾਲ ਸ਼੍ਰੀਮਤੀ ਸੰਤੋਸ਼ ਕਟਾਰੀਆ MLA ਬਲਾਚੌਰ ਜੀ ਦੀ ਰਹਿਨੁਮਾਈ ਹੇਠ ਰੱਖੇ ਸਮਾਗਮ ਵਿੱਚ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਨੌਜਵਾਨ ਨੂੰ ਸਰਕਾਰੀ ਨੌਕਰੀਆਂ, ਖੇਤਾਂ ਨੂੰ ਨਹਿਰੀ ਪਾਣੀ ਦੀ ਸਹੂਲਤ, ਮੁਫਤ ਬਿਜਲੀ ਪਾਣੀ, ਰਾਸ਼ਨ ਘਰ ਘਰ, ਸਕੂਲ ਕਾਲਜ ਦੀ ਸਥਾਪਨਾ ਨਵੀਨੀਕਰਨ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਕੇ
ਬਲਾਚੌਰ - ਹਲਕਾ ਬਲਾਚੌਰ ਦੇ ਪਿੰਡ ਬੱਲੋਵਾਲ ਸੌਂਖੜੀ ਵਿਖੇ ਸਥਾਪਿਤ ਸਰਕਾਰੀ ਖੇਤੀਬਾੜੀ ਕਾਲਜ ਦਾ ਉਦਘਾਟਨ ਮਾਣਯੋਗ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਜੀ ਦੇ ਕਰ ਕਮਲਾ ਨਾਲ ਸ਼੍ਰੀਮਤੀ ਸੰਤੋਸ਼ ਕਟਾਰੀਆ MLA ਬਲਾਚੌਰ ਜੀ ਦੀ ਰਹਿਨੁਮਾਈ ਹੇਠ ਰੱਖੇ ਸਮਾਗਮ ਵਿੱਚ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਨੌਜਵਾਨ ਨੂੰ ਸਰਕਾਰੀ ਨੌਕਰੀਆਂ, ਖੇਤਾਂ ਨੂੰ ਨਹਿਰੀ ਪਾਣੀ ਦੀ ਸਹੂਲਤ, ਮੁਫਤ ਬਿਜਲੀ ਪਾਣੀ, ਰਾਸ਼ਨ ਘਰ ਘਰ, ਸਕੂਲ ਕਾਲਜ ਦੀ ਸਥਾਪਨਾ ਨਵੀਨੀਕਰਨ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਲੋਕਾਂ ਨੂੰ ਸਰਕਾਰ ਹਰ ਸਹੂਲਤ ਲਈ ਵਚਨਬੱਧ ਹੈ। ਉਹਨਾਂ ਵਿਰੋਧੀਆਂ ਤੇ ਰਗੜੇ ਲਾਉਂਦਿਆਂ ਆਖਿਆ ਕਿ ਇਹਨਾਂ ਤੋਂ ਹਾਰ ਬਰਦਾਸ਼ਤ ਨਹੀਂ ਹੋ ਰਹੀ ਕਿ ਇਹ ਆਮ ਘਰਾਂ ਦੇ ਲੋਕ ਕਿਵੇਂ ਜਿੱਤ ਗਏ। ਉਹਨਾਂ ਕਿਹਾ ਕਿ ਵਿਰੋਧੀ ਧਿਰ ਦੇ ਹਰ ਰਾਜ ਲੋਕਾਂ ਵਿੱਚ ਲਿਆਂਵਾਗੇ। ਉਨ੍ਹਾਂ ਤੋਂ ਇਲਾਵਾ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆ, ਵਾਇਸ ਚਾਂਸਲਰ ਡਾ. ਸਤਵੀਰ ਸਿੰਘ ਗੋਸਲ ,ਸ਼੍ਰੀਮਤੀ ਸੰਤੋਸ਼ ਕਟਾਰੀਆ MLA ਬਲਾਚੌਰ ਜੀ ਨੇ ਸੰਬੋਧਨ ਕੀਤਾ। ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਜੀ ਨੂੰ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਜੀ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਅਸ਼ੋਕ ਕਟਾਰੀਆ ਸੀਨੀਅਰ ਆਗੂ, ਸਤਨਾਮ ਸਿੰਘ ਜਲਾਲਪੁਰ ਚੇਅਰਮੈਨ, ਪ੍ਰੇਮ ਚੰਦ ਭੀਮਾ, ਪਵਨ ਕੁਮਾਰ ਰੀਠੂ, ਹਰਮੇਸ਼ ਲਾਲ ਸਰਪੰਚ, ਬਲਾਕ ਪ੍ਰਧਾਨ ਰਵਿੰਦਰ ਕਟਾਰੀਆ, ਸੁਖਦੇਵ ਸਿੰਘ ਨੰਬਰਦਾਰ, ਪ੍ਰਵੀਨ ਵਿਸ਼ਿਸ਼ਟ ਬਲਾਕ ਪ੍ਰਧਾਨ ਸੜੋਆ, ਗੁਰਚੈਨ ਰਾਮ ਬਲਾਕ ਪ੍ਰਧਾਨ ਸੜੋਆ, ਸਤਨਾਮ ਸਹੂੰਗੜਾ ਬਲਾਕ ਪ੍ਰਧਾਨ ਸੜੋਆ ਤੇ ਸੋਨੂੰ ਕੈਨੇਡਾ ਆਦਿ ਵਲੰਟੀਅਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
