
ਜਨਤਾ ਦੇ ਚੁਣੇ ਹੋਏ ਨੁਮਾਇੰਦੇ ਅਤੇ ਸਮਾਜ ਸੇਵੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ - ਡਾ. ਪਲਵਿੰਦਰ ਕੁਮਾਰ
ਨਵਾਂਸ਼ਹਿਰ - ਕਰਿਆਮ ਰੋਡ ਤੇ ਸੱਥਿਤ ਕੇਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਰਪੰਚ, ਪੰਚ, ਸੇਵਾਮੁਕਤ ਅਧਿਆਪਕ, ਅਧਿਕਾਰੀਆਂ ਅਤੇ ਕੌਂਸਲਰਾਂ ਨੂੰ ਕੇਸੀ ਗਰੁੱਪ ਦੇ ਚੇਅਰਮੈਨ ਪ੍ਰੇਮ ਪਾਲ ਗਾਂਧੀ ਦੀ ਦੇਖ-ਰੇਖ ਹੇਠ ਹੋਈ ਮੀਟਿੰਗ ਦੌਰਾਨ ਸਨਮਾਨਤ ਕੀਤਾ ਗਿਆ। ਸਭ ਤੋਂ ਪਹਿਲਾਂ ਮਾਂ ਸਰਸਵਤੀ ਪੂਜਨ ਅਤੇ ਜੋਤ ਜਗਾਉਣ ਰਸਮ ਹੋਈ।
ਨਵਾਂਸ਼ਹਿਰ - ਕਰਿਆਮ ਰੋਡ ਤੇ ਸੱਥਿਤ ਕੇਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਰਪੰਚ, ਪੰਚ, ਸੇਵਾਮੁਕਤ ਅਧਿਆਪਕ, ਅਧਿਕਾਰੀਆਂ ਅਤੇ ਕੌਂਸਲਰਾਂ ਨੂੰ ਕੇਸੀ ਗਰੁੱਪ ਦੇ ਚੇਅਰਮੈਨ ਪ੍ਰੇਮ ਪਾਲ ਗਾਂਧੀ ਦੀ ਦੇਖ-ਰੇਖ ਹੇਠ ਹੋਈ ਮੀਟਿੰਗ ਦੌਰਾਨ ਸਨਮਾਨਤ ਕੀਤਾ ਗਿਆ। ਸਭ ਤੋਂ ਪਹਿਲਾਂ ਮਾਂ ਸਰਸਵਤੀ ਪੂਜਨ ਅਤੇ ਜੋਤ ਜਗਾਉਣ ਰਸਮ ਹੋਈ। ਇਸ ਰਸਮ ’ਚ ਪਿੰਡਾਂ ਦੇ ਸਰਪੰਚ, ਪੰਚ, ਕੌਂਸਲਰ, ਸੇਵਾਮੁਕਤ ਅਧਿਆਪਕ ਅਤੇ ਅਧਿਕਾਰੀਆਂ ਦੇ ਨਾਲ ਕੇਸੀ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਹਾਜ਼ਰ ਰਿਹਾ। ਇਸ ਤੋਂ ਬਾਅਦ ਕੇਸੀ ਕਾਲਜ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਿਸ ’ਚ ਗਿੱਧਾ, ਭੰਗੜਾ ਅਤੇ ਹੋਰ ਗੀਤਾਂ ’ਤੇ ਡਾਂਸ ਕੀਤਾ। ਇੰਜ. ਹਰਪ੍ਰੀਤ ਕੌਰ ਨੇ ਕੇਸੀ ਗਰੁੱਪ ਦੇ ਕਾਲਜਾਂ ’ਚ ਚਲਾਏ ਜਾ ਰਹੇ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਦਕਿ ਕੇਸੀ ਸਕੂਲ ਦੀ ਸੀਨੀਅਰ ਅਧਿਆਪਕਾ ਕਿਰਨ ਸੋਬਤੀ ਨੇ ਸਕੂਲ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇੰਜ. ਹਰਪ੍ਰੀਤ ਕੌਰ ਨੇ ਕਿਹਾ ਕਿ ਸਮਾਜ ਨੂੰ ਚੰਗੀ ਸੇਧ ਦੇਣ ’ਚ ਸਕੂਲਾਂ ਅਤੇ ਕਾਲਜਾਂ ਦੀ ਬਹੁਤ ਅਹਿਮ ਭੂਮਿਕਾ ਹੁੰਦੀ ਹੈ। ਕੇਸੀ ਗਰੁੱਪ ਵੱਲੋਂ ਦਿੱਤੀ ਜਾ ਰਹੀ ਸਿੱਖਿਆ ਸਦਕਾ ਅੱਜ ਇਸ ਇਲਾਕੇ ਦੇ ਵਿਦਿਆਰਥੀ ਆਪਣੇ ਜ਼ਿਲ੍ਹੇ ਦਾ ਹੀ ਨਹੀਂ ਸਗੋਂ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸ ਗਰੁੱਪ ਦਾ ਉਦੇਸ਼ ਨਾ ਸਿਰਫ਼ ਚੰਗੀ ਸਿੱਖਿਆ ਪ੍ਰਦਾਨ ਕਰਨਾ ਹੈ ਬਲਕਿ ਉਨ੍ਹਾਂ ਨੂੰ ਚੰਗੀਆਂ ਨੌਕਰੀਆਂ ’ਤੇ ਪਲੇਸਮੈਂਟ ਵੀ ਕਰਵਾਉਣਾ ਹੈ। ਇੰਜ. ਰਜਿੰਦਰ ਕੁਮਾਰ ਮੂੰਮ ਨੇ ਕਿਹਾ ਕਿ ਅੱਜ ਸਰਪੰਚਾਂ-ਪੰਚਾਂ ਦੀਆਂ ਚੰਗੀਆਂ ਸਕੀਮਾਂ ਕਾਰਨ ਪਿੰਡਾਂ ਨੂੰ ਸ਼ਹਿਰਾਂ ਨਾਲੋਂ ਵੱਧ ਸਹੂਲਤਾਂ ਮਿਲ ਰਹੀਆਂ ਹਨ। ਹੋਟਲ ਮੈਨੇਜਮੈਂਟ ਦੇ ਪ੍ਰਿੰਸੀਪਲ ਡਾ. ਪਲਵਿੰਦਰ ਕੁਮਾਰ ਨੇ ਦੱਸਿਆ ਕਿ ਮੌਜੂਦਾ ਸਮੇਂ ੍ਯਚ ਪਲੱਸ ਟੂ ਤੋਂ ਬਾਅਦ ਜ਼ਿਆਦਾਤਰ ਬੱਚੇ ਦੇਸ਼ ਦੀ ਬਜਾਏ ਵਿਦੇਸ਼ਾਂ ੱ’ਚ ਪੜ੍ਹਾਈ ਨੂੰ ਤਰਜੀਹ ਦੇਣ ਲੱਗ ਪਏ ਹਨ। ਬੱਚਿਆਂ ਨੂੰ ਵਿਦੇਸ਼ ’ਚ ਪੜ੍ਹਨ ਦੀ ਬਜਾਏ ਆਪਣੇ ਦੇਸ਼ ਵਿੱਚ ਆਪਣੀ ਪੜ੍ਹਾਈ ਪੂਰੀ ਕਰਨੀ ਚਾਹੀਦੀ ਹੈ ਅਤੇ ਫਿਰ ਵਰਕ ਪਰਮਿਟ ਜਾਂ ਪੀਆਰ ਲੈ ਕੇ ਹੀ ਵਿਦੇਸ਼ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਅਤੇ ਸਮਾਜ ਸੇਵੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੰਤ ਵਿੱਚ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੰਚ ਸੰਚਾਲਨ ਮੈਡਮ ਮੋਨਿਕਾ ਧੰਮ ਅਤੇ ਰਮਨਦੀਪ ਨੇ ਬਾਖੂਬੀ ਨਿਭਾਇਆ।
