ਡਿਸੇਬਲਡ ਪਰਸਨ ਵੈਲਫੇਅਰ ਸੋਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨਾਲ ਕੀਤੀ ਮੁਲਾਕਾਤ!
ਹੁਸ਼ਿਆਰਪੁਰ- ਡਿਸੇਬਲਡ ਪਰਸਨ ਵੈਲਫੇਅਰ ਸੋਸਾਇਟੀ ਵੱਲੋਂ ਅੱਜ ਪ੍ਰਧਾਨ ਸੰਦੀਪ ਸ਼ਰਮਾ ਦੀਂ ਅਗਵਾਈ ਵਿੱਚ ਇੱਕ ਵਫਦ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ੀਕਾ ਜੈਨ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦਾ ਸਵਾਗਤ ਕੀਤਾ
ਹੁਸ਼ਿਆਰਪੁਰ- ਡਿਸੇਬਲਡ ਪਰਸਨ ਵੈਲਫੇਅਰ ਸੋਸਾਇਟੀ ਵੱਲੋਂ ਅੱਜ ਪ੍ਰਧਾਨ ਸੰਦੀਪ ਸ਼ਰਮਾ ਦੀਂ ਅਗਵਾਈ ਵਿੱਚ ਇੱਕ ਵਫਦ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ੀਕਾ ਜੈਨ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦਾ ਸਵਾਗਤ ਕੀਤਾ
ਇਸ ਵਫਦ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਸੰਸਥਾ ਦੁਆਰਾ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਉਹਨਾਂ ਨੇ ਦੱਸਿਆ ਕਿ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਦਿਵਿਆਂਗ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਤੇ ਹਰ ਸਾਲ ਨੇਤਰਹੀਣ ਖਿਡਾਰੀਆਂ ਦਾ ਕ੍ਰਿਕਟ ਟੂਰਨਾਮੈਂਟ ਵੀ ਕਰਵਾਉਂਦੀ ਹੈ
ਸੰਦੀਪ ਸ਼ਰਮਾ ਨੇ ਦੱਸਿਆ ਕਿ ਇਸ ਸਾਲ ਤੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਦਿਵਿਆਂਗ ਬੱਚਿਆਂ ਦੇ ਸੰਗੀਤ ਡਾਂਸ ਕਵਿਤਾ ਗਾਇਨ ਤੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਸੰਸਥਾ ਨੂੰ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ| ਹਾਜ਼ਰ ਮੈਂਬਰਾਂ ਵਿੱਚ ਸ੍ਰੀ ਰਾਜਕੁਮਾਰ ਕੈਸ਼ੀਅਰ ਨੀਲਮ ਰਾਣੀ ਸਕੱਤਰ ਗੁਰਪ੍ਰੀਤ ਸਿੰਘ ਐਗਜੈਕਟਿਵ ਮੈਂਬਰ ਹਾਜ਼ਰ ਸਨ