ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਨੇ ਬੂਟੇ ਲਗਾ ਕੇ ਮਨਾਇਆ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ 404ਵਾਂ ਪ੍ਰਕਾਸ਼ ਪੁਰਬ ਦਿਵਸ।

ਨਵਾਂਸ਼ਹਿਰ- ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ 404ਵਾਂ ਪ੍ਰਕਾਸ਼ ਪੁਰਬ ਦਿਵਸ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਜ਼ਦੀਕ ਬੰਗਾ ਰੋਡ ਨਵਾਂਸ਼ਹਿਰ ਵਿਖੇ ਡਿਵਾਈਡਰ ‘ਤੇ ਬੂਟੇ ਲਗਾ ਕੇ ਮਨਾਇਆ ਗਿਆ । ਇਸ ਮੌਕੇ ਮੁੱਖ ਸੇਵਾਦਾਰ ਗੁਰਦੁਆਰਾ ਮੰਜੀ ਸਾਹਿਬ ਜਥੇਦਾਰ ਬਾਬਾ ਨਰੰਗ ਸਿੰਘ ਜੀ ਨੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਬੂਟੇ ਲਗਵਾਏ ।

ਉਨ੍ਹਾਂ ਅਪੀਲ ਕੀਤੀ ਕਿ ਹਰ ਇਕ ਨੂੰ ਅਜਿਹੇ ਕਾਰਜਾਂ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ । ਇਸ ਮੌਕੇ ਸੁਸਾਇਟੀ ਸਕੱਤਰ ਸ. ਅਮਰਜੀਤ ਸਿੰਘ ਖਾਲਸਾ ਨੇ ਸਮੂਹ ਸੰਗਤਾਂ ਨੂੰ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਦੇ ਲਈ ਬੂਟੇ ਲਗਾਏ ਗਏ ।ਇਸ ਮੌਕੇ ਅਮਰਜੀਤ ਸਿੰਘ ਖਾਲਸਾ ਨੇ ਦੱਸਿਆ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ 1 ਅਪ੍ਰੈਲ 1621 ਨੂੰ ਮਾਤਾ ਨਾਨਕੀ ਜੀ ਦੀ ਕੁੱਖੋਂ ਅੰਮ੍ਰਿਤਸਰ ਵਿਖੇ ਗੁਰਦਵਾਰਾ ਗੁਰੂ ਕੇ ਮਹਿਲ ਤੇ ਹੋਇਆ । 
ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ । ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋਈ । ਉਨ੍ਹਾਂ ਕਿਹਾ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਪਹਿਰਾ ਦੇਣਾ ਚਾਹੀਦਾ ਹੈ ਅਸੀਂ ਮਨੁੱਖਾਂ ਦੇ ਬਣਾਏ ਧਰਮਾਂ ਤੋਂ ਉੱਪਰ ਉੱਠ ਕੇ ਸਰਬ-ਸਾਂਝੇ ਧਰਮ ਅਰਥਾਤ ਮਾਨਵਤਾ, ਅਹਿੰਸਾ, ਦਇਆ, ਅਮਨ ਅਤੇ ਅਖੰਡਤਾ ਦੇ ਰਸਤੇ ਉੱਪਰ ਕਦਮ ਧਰੀਏ । ਇਸ ਮੌਕੇ ਜਥੇਦਾਰ ਬਾਬਾ ਨਰੰਗ ਸਿੰਘ ਜੀ, ਅਮਰਜੀਤ ਸਿੰਘ ਖਾਲਸਾ, ਇੰਦਰਜੀਤ ਸਿੰਘ, ਦੀਪਕ, ਆਜ਼ਾਦ, ਕੁਲਦੀਪ ਸਿੰਘ ਆਦਿ ਹਾਜ਼ਰ ਸਨ ।