ਪੰਜਵੀਂ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ 17 ਅਪ੍ਰੈਲ 2025 ਨੂੰ ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਵਿਖੇ ਹੋਣ ਜਾ ਰਹੀ ਹੈ- ਵਾਲੀਆ

ਕਪੂਰਥਲਾ 15 ਅਪ੍ਰੈਲ- ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਕਪੂਰਥਲਾ ਵੱਲੋਂ ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਕਪੂਰਥਲਾ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਫਾਈਟਰ ਸਪੋਰਟਸ ਕਲੱਬ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਗੁਰਚਰਨ ਸਿੰਘ ਨੇ ਦੱਸਿਆ ਕਿ ਪੰਜਵੀਂ ਜ਼ਿਲ੍ਹਾ ਵੁਸ਼ੂ (ਲੜਕੇ ਅਤੇ ਕੁੜੀਆਂ) ਚੈਂਪੀਅਨਸ਼ਿਪ 2025 ਜੋਂ ਕੇ 17 ਅਪ੍ਰੈਲ 2025 ਨੂੰ ਸੁਖਦੀਪ ਸਿੰਘ ਦੀ ਅਗਵਾਈ ਹੇਠ ਲਾਇਲਪੁਰ ਖਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਰਵਾਈ ਜਾ ਰਹੀ ਹੈ ਅਤੇ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਸਕੂਲਾਂ, ਕਾਲਜਾਂ, ਕਲੱਬਾਂ ਦੇ ਖਿਡਾਰੀਆਂ ਨੂੰ ਚੈਂਪੀਅਨਸ਼ਿਪ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਕਪੂਰਥਲਾ ਅਤੇ ਯੂਥ ਬ੍ਰਿਗੇਡ ਸਪੋਰਟਸ ਵੈਲਫੇਅਰ ਬੋਰਡ ਦੇ ਪ੍ਰਧਾਨ ਰਾਜੀਵ ਵਾਲੀਆ ਨੇ ਦੱਸਿਆ ਕਿ ਲਾਇਲਪੁਰ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਦੇ ਸਹਿਯੋਗ ਨਾਲ ਖਾਲਸਾ ਕਾਲਜ ਵਿੱਚ ਵੁਸ਼ੂ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਉਨ੍ਹਾਂ ਸਾਰੇ ਕੋਚਾਂ ਨੂੰ ਅਪੀਲ ਕੀਤੀ ਕਿ ਉਹ ਖਿਡਾਰੀਆਂ ਨੂੰ ਮਾਨਤਾ ਪ੍ਰਾਪਤ ਖੇਡਾਂ ਨਾਲ ਜੋੜਨ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਸਹੀ ਪਲੇਟਫਾਰਮ ਮਿਲ ਸਕੇ। ਉਨ੍ਹਾਂ ਸਾਰੇ ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਬੇਨਤੀ ਕੀਤੀ ਕਿ ਉਹ ਬੱਚਿਆਂ ਨੂੰ ਕਿਸੇ ਨਾ ਕਿਸੇ ਖੇਡ ਨਾਲ ਜੋੜਨ। 
ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਚੁਣੇ ਗਏ ਖਿਡਾਰੀਆਂ ਨੇ ਵੁਸ਼ੂ ਸਟੇਟ ਚੈਂਪੀਅਨਸ਼ਿਪ ਵਿੱਚ ਹਿੱਸਾ ਲਿਆ। ਇਸ ਮੌਕੇ ਪ੍ਰੋਫੈਸਰ ਡਾ. ਅਮਰੀਕ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਨਸ਼ੇ ਦੀ ਬੁਰਾਈ ਨੂੰ ਖਤਮ ਕਰਨ ਲਈ ਖੁਦ ਪਹਿਲ ਕਰਨ। ਜੇਕਰ ਸਮਾਜ ਦਾ ਹਰ ਵਿਅਕਤੀ ਇਹ ਪ੍ਰਣ ਲਵੇ ਕਿ ਉਹ ਆਪਣੇ ਆਂਢ-ਗੁਆਂਢ ਵਿੱਚ ਨਸ਼ੇ ਦੀ ਲਤ ਨੂੰ ਜੜ੍ਹ ਨਹੀਂ ਫੜਨ ਦੇਵੇਗਾ ਅਤੇ ਨੌਜਵਾਨ ਇਹ ਫੈਸਲਾ ਲੈਣ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਦਾ ਆਦੀ ਨਹੀਂ ਹੋਣ ਦੇਣਗੇ|
 ਤਾਂ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਜ਼ਰੂਰ ਸਫਲ ਹੋਵੇਗਾ। ਉਨ੍ਹਾਂ ਸਾਰੇ ਖਿਡਾਰੀਆਂ ਨੂੰ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕੋਚ ਅਵਦੇਸ਼ ਕੁਮਾਰ, ਸੰਤੋਖ ਸਿੰਘ, ਪ੍ਰਤਾਪ ਸਿੰਘ, ਸੰਜੀਵ, ਅਵਨੀਤ ਕੌਰ ਧਾਲੀਵਾਲ, ਬਲਵਿੰਦਰ ਸਿੰਘ, ਰਾਜ ਕੁਮਾਰ, ਸੂਰਜ ਆਦਿ ਹਾਜ਼ਰ ਸਨ।