ਘਰ-ਘਰ ਦਸਤਕ ਮੁਹਿੰਮ” ਤਹਿਤ ਸਵੀਪ ਟੀਮ ਵਲੋਂ ਆਂਗਨਵਾੜੀ ਵਰਕਰਾਂ ਨੂੰ ਕੀਤਾ ਜਾਗਰੂਕ

ਨਵਾਂਸ਼ਹਿਰ, ਮਾਰਚ :- ਆਗਾਮੀ ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਮੁੱਖ ਚੋਣ ਅਫਸਰ ਪੰਜਾਬ ਜੀ ਦੇ ਹੁਕਮਾਂ, ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਕੰਪਿਊਟਰ ਫੈਕਲਟੀ ਉਂਕਾਰ

ਨਵਾਂਸ਼ਹਿਰ, ਮਾਰਚ :- ਆਗਾਮੀ ਲੋਕ ਸਭਾ ਚੋਣਾਂ 2024 ਦੀ ਤਿਆਰੀ ਲਈ ਮੁੱਖ ਚੋਣ ਅਫਸਰ ਪੰਜਾਬ ਜੀ ਦੇ ਹੁਕਮਾਂ, ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਕੰਪਿਊਟਰ ਫੈਕਲਟੀ ਉਂਕਾਰ ਸਿੰਘ ਵਲੋਂ “ਘਰ ਘਰ ਦਸਤਕ ਮੁਹਿੰਮ ਤਹਿਤ” ਔੜ ਬਲਾਕ ਦੇ ਸਮੂਹ ਆਂਗਨਵਾੜੀ ਵਰਕਰਾਂ ਨਾਲ਼  ਬਾਲ ਵਿਕਾਸ ਪ੍ਰੋਗਰਾਮ ਅਫਸਰ ਮੈਡਮ ਸੁਤੰਤਰ ਬਾਲਾ ਦੀ ਯੋਗ ਅਗਵਾਈ ਹੇਠ ਆਂਗਨਵਾੜੀ ਸੈਂਟਰ ਬੁਹਾਰਾ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਮੈਡਮ ਸੁਤੰਤਰ ਬਾਲਾ ਨੇ ਜਿਲ੍ਹਾ ਸਵੀਪ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਵੋਟ ਪੋਲ ਕਰਵਾ ਕੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਅਗਲੀਆਂ ਸਫਾਂ ਵਿੱਚ ਲੈ ਕੇ ਆਉਣਾ ਹੈ। ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ ਨੇ ਕਿਹਾ ਤੁਸੀਂ ਜ਼ਮੀਨੀ ਪੱਧਰ ਤੇ ਜੁੜੇ ਹੋਏ ਹੋ ਅਤੇ ਤੁਹਾਡੇ ਦੁਆਰਾ ਕੀਤੀ ਕੋਸ਼ਿਸ਼ ਅਗਾਮੀ ਲੋਕ ਸਭਾ ਚੋਣਾਂ ਵਿਚ ਸੌ ਫੀਸਦੀ ਸ਼ਮੂਲੀਅਤ ਨੂੰ ਯਕੀਨੀ ਬਣਾ ਸਕਦੀ ਹੈ ਅਤੇ ਦੇਸ਼ ਦੇ ਵਿਕਾਸ ਲਈ ਯੋਗ ਸਰਕਾਰ ਚੁਣਨ ਵਿਚ ਆਪਣਾ ਯੋਗਦਾਨ ਪਾ ਸਕਦੀ ਹੈ। ਉਹਨਾਂ ਔੜ ਬਲਾਕ ਦੇ ਸਮੂਹ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਨਾਅਰੇ “ਇਸ ਬਾਰ ਸੱਤਰ ਪਾਰ” ਦੇ  ਮਿਸ਼ਨ ਸੰਬੰਧੀ ਜਾਗਰੂਕ ਕਰਨ ਲਈ ਪ੍ਰੇਰਿਆ ਅਤੇ ਕਿਹਾ ਕੇ ਸਾਰੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਆਨਲਾਈਨ ਤਰੀਕੇ ਦੁਆਰਾ ਨਵੀਂ ਵੋਟ ਬਣਾਉਣ ਲਈ ਚੋਣ ਕਮਿਸ਼ਨ ਦੀ ਵੈੱਬਸਾਈਟ ਸੰਬੰਧੀ ਵੀ ਜਾਗਰੂਕ ਕੀਤਾ। ਇਸ ਮੌਕੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਨੇ ਕਿਹਾ ਕਿ ਸਾਨੂੰ ਔਰਤਾਂ ਨੂੰ ਬਿਨ੍ਹਾਂ ਕਿਸੇ ਦਬਾਅ , ਡਰ ,ਲਾਲਚ ਜਾਤ-ਪਾਤ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵਲੋਂ ਵੋਟਰ ਪ੍ਰਣ ਦੁਆਇਆ ਗਿਆ। ੳਨ੍ਹਾਂ ਕਿਹਾ ਕਿ ਵੋਟ ਦੀ ਸਹੀ ਵਰਤੋਂ ਨਾਲ ਲੋਕਤੰਤਰ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੇ ਮਿਲ਼ ਕੇ “ਇਸ ਵਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪਝੱਤਰ ਪਾਰ” ਕਰਨਾ ਹੈ।