"ਵੋਟ ਪਾਉਣ ਜਾਣਾ ਹੈ, ਆਪਣਾ ਫਰਜ਼" ਨਿਭਾਉਣਾ ਹੈ" ਨਾਅਰੇ ਤਹਿਤ ਕੀਤਾ ਜਾਗਰੂਕ

ਪਟਿਆਲਾ, 20 ਮਾਰਚ - ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਦਫਤਰ ਪਟਿਆਲਾ ਅਤੇ ਟ੍ਰੇਨਿੰਗ ਅਨੈਕਸੀ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਸਿਵਲ ਸਰਜਨ ਦਫਤਰ ਦੇ ਕਰਮਚਾਰੀਆਂ ਅਤੇ ਵੱਖ-ਵੱਖ ਬਲਾਕਾਂ ਤੋਂ ਟ੍ਰੇਨਿੰਗ ਪ੍ਰਾਪਤ ਕਰਨ ਆਏ ਮੈਡੀਕਲ ਅਫਸਰਾਂ, ਕਮਿਊਨਿਟੀ ਸਿਹਤ ਅਫਸਰਾਂ ਅਤੇ ਏ ਐਨ ਐਮਜ਼ ਨੂੰ ਜਾਣਕਾਰੀ ਦਿੰਦੇ ਹੋਏ

ਪਟਿਆਲਾ, 20 ਮਾਰਚ - ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ ਦੀਆਂ  ਹਦਾਇਤਾਂ ਅਨੁਸਾਰ ਸਿਵਲ ਸਰਜਨ ਦਫਤਰ ਪਟਿਆਲਾ ਅਤੇ ਟ੍ਰੇਨਿੰਗ ਅਨੈਕਸੀ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਸਿਵਲ ਸਰਜਨ ਦਫਤਰ ਦੇ ਕਰਮਚਾਰੀਆਂ ਅਤੇ ਵੱਖ-ਵੱਖ ਬਲਾਕਾਂ ਤੋਂ ਟ੍ਰੇਨਿੰਗ ਪ੍ਰਾਪਤ ਕਰਨ ਆਏ ਮੈਡੀਕਲ ਅਫਸਰਾਂ, ਕਮਿਊਨਿਟੀ ਸਿਹਤ ਅਫਸਰਾਂ ਅਤੇ ਏ ਐਨ ਐਮਜ਼ ਨੂੰ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਦਫਤਰ ਦੇ ਵੋਟਰ ਅਵੇਅਰਨੈਸ ਫੋਰਮ ਦੇ ਨੋਡਲ ਅਫਸਰ ਭਾਗ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਵੱਲੋਂ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਵੋਟਰਾਂ ਦੀ 100 ਫ਼ੀਸਦ ਭਾਗੇਦਾਰੀ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ, ਉਨ੍ਹਾਂ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ ਜਿਸ ਵਿੱਚ ਹਰ ਵੋਟਰ ਨੂੰ ਵੋਟ ਪਾ ਕੇ ਆਪਣੀ ਪਸੰਦ ਦਾ ਉਮੀਦਵਾਰ ਚੁਣ ਕੇ ਸਰਕਾਰ ਬਣਾਉਣ ਦਾ ਅਧਿਕਾਰ ਹੈ, ਸਾਰੇ ਵੋਟਰਾਂ ਨੂੰ ਆਪਣਾ ਵੋਟ ਪਾਉਣ ਦਾ ਫਰਜ਼ ਜ਼ਰੂਰ ਨਿਭਾਉਣਾ ਚਾਹੀਦਾ ਹੈ। , ਇਸ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਲਾਲਚ , ਜਾਤ ਪਾਤ ਜਾਂ ਭੇਦ ਭਾਵ ਤੋਂ ਉੱਪਰ ਉੱਠ ਕੇ ਕੀਤੀ ਜਾਵੇ ।  fੲਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਵੱਲੋਂ ਵੋਟਰ ਹੈਲਪਲਾਈਨ ਅਤੇ ਟੋਲ ਫਰੀ ਨੰਬਰ 1950 ਬਾਰੇ ਜਾਣਕਾਰੀ ਦਿੰਦੇ ਹੋਏ ਨਵੀਂ ਵੋਟਰ ਰਜਿਸਟਰੇਸ਼ਨ , ਵੋਟ ਮਿਟਾਉਣ ਰਿਹਾਇਸ਼ ਦੀ ਤਬਦੀਲੀ, ਮੌਜੂਦਾ ਵੋਟਰ ਸੂਚੀ ਵਿੱਚ ਐਂਟਰੀਆਂ ਦੀ ਸੋਧ, ਐਪਿਕ ਦੀ ਬਦਲੀ, ਪੀ ਡਬਲਯੂ ਡੀ ਦੀ ਨਿਸ਼ਾਨਦੇਹੀ ਲਈ ਆਨਲਾਈਨ ਸੁਵਿਧਾ ਬਾਰੇ ਦੱਸਿਆ ਗਿਆ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ ਜੇ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਵਿਜੇ ਕੁਮਾਰ, ਜ਼ਿਲ੍ਹਾ ਡਿਮਾਲੋਜਿਸਟ ਡਾ਼  ਦਿਵਜੋਤ ਸਿੰਘ , ਸੀਨੀਅਰ ਮੈਡੀਕਲ ਅਫਸਰ ਡਾ. ਕਿਰਨਜੋਤ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਬੀਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਜਸਜੀਤ ਕੌਰ, ਸਹਾਇਕ ਮਲੇਰੀਆ ਅਫਸਰ ਮਲਕੀਤ ਸਿੰਘ ਤੇ ਗੁਰਜੰਟ ਸਿੰਘ ਆਦਿ ਹਾਜ਼ਰ ਸਨ।